ਭਗਵੰਤ ਮਾਨ ਦੀ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ, ਕਿਹਾ- 'ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਰਾਸ਼ਟਰੀ ਸੁਰੱਖਿਆ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਇਹ ਦੇਸ਼ ਰਹੇਗਾ ਤਾਂ ਅਸੀਂ ਜੀਵਾਂਗੇ। ਕੋਈ ਮੰਤਰੀ ਜਾਂ ਮੁੱਖ ਮੰਤਰੀ ਹੋਵੇਗਾ। ਪਾਰਟੀਬਾਜ਼ੀ...

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਰਾਸ਼ਟਰੀ ਸੁਰੱਖਿਆ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਇਹ ਦੇਸ਼ ਰਹੇਗਾ ਤਾਂ ਅਸੀਂ ਜੀਵਾਂਗੇ। ਕੋਈ ਮੰਤਰੀ ਜਾਂ ਮੁੱਖ ਮੰਤਰੀ ਹੋਵੇਗਾ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਲਈ ਕੰਮ ਕਰਾਂਗੇ। ਮਾਨ ਨੇ ਵੀਰਵਾਰ ਨੂੰ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਸ਼ਾਹ ਨਾਲ ਇਹ ਮੇਰੀ ਪਹਿਲੀ ਮੁਲਾਕਾਤ ਸੀ। ਜਿਸ 'ਚ ਦੋਵਾਂ ਵਿਚਾਲੇ ਸਕਾਰਾਤਮਕ ਚਰਚਾ ਹੋਈ ਹੈ।

ਮਾਨ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਪੰਜਾਬ ਵਿੱਚ ਨਫ਼ਰਤ ਦਾ ਬੀਜ ਨਹੀਂ ਬੀਜਣ ਦੇਣਗੇ। ਇਸ ਦੇ ਲਈ ਕੇਂਦਰ ਨੇ ਪਹਿਲਾਂ ਸਾਨੂੰ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੁਹੱਈਆ ਕਰਵਾਈਆਂ ਸਨ। ਅੱਜ ਦੀ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਹੈ ਕਿ ਸ਼ਾਮ ਤੱਕ 10 ਹੋਰ ਕੰਪਨੀਆਂ ਨੂੰ ਪੰਜਾਬ ਭੇਜਣ ਦੇ ਆਦੇਸ਼ ਦਿੱਤੇ ਜਾਣਗੇ।

ਬੋਨਸ, MSP ਬਾਰੇ ਵੀ ਹੋਈ ਚਰਚਾ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਬੋਨਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਝਾੜ ਘੱਟ ਗਿਆ ਹੈ ਅਤੇ ਦਾਣਾ ਸੁੰਗੜ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ 500 ਰੁਪਏ ਪ੍ਰਤੀ ਏਕੜ ਦੀ ਮੰਗ ਕਰ ਰਹੇ ਹਨ। ਜਿੰਨਾ ਹੋ ਸਕੇ ਕੇਂਦਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਬਾਸਮਤੀ 'ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦਾ ਪੁਰਾਣਾ ਕੋਟਾ ਬਹਾਲ ਕਰਨ ਦੀ ਮੰਗ ਕੀਤੀ ਗਈ।

Get the latest update about meeting, check out more about punjab cm, amit shah, bhagwant mann & home minister

Like us on Facebook or follow us on Twitter for more updates.