ਪੰਜਾਬ 'ਚ ਵਧਿਆ 'ਬਲੈਕ ਆਉਟ' ਦਾ ਖਤਰਾ, ਗੋਇੰਦਵਾਲ ਸਾਹਿਬ ਪਲਾਂਟ 'ਚ ਕੋਲਾ ਹੋਇਆ ਖਤਮ, ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ

ਪੰਜਾਬ 'ਚ ਪਿੱਛਲੇ ਕਾਫੀ ਸਮੇ ਤੋਂ ਬਿਜਲੀ ਸੰਕਟ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ ਤੇ ਹੁਣ ਸਥਿਤੀ ਸੱਚ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ 'ਚ ਬਿਜਲੀ ਸੰਕਟ ਦਾ ਮਸਲਾ ਗਹਿਰਾ ਹੋ ਗਿਆ ਹੈ ਕਿਉਂਕਿ ਥਰਮਲ ਪਲਾਂਟਾਂ ਦਾ ਕੋਲੇ ਖਤਮ ਹੋ ਗਿਆ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਲੋਕਾਂ ਨੂੰ ਪੰਜਾਬ 'ਚ ਬਲੈਕ ਆਉਟ ਦਾ ਖਤਰਾ...

ਚੰਡੀਗੜ੍ਹ :- ਪੰਜਾਬ 'ਚ ਪਿੱਛਲੇ ਕਾਫੀ ਸਮੇ ਤੋਂ ਬਿਜਲੀ ਸੰਕਟ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ ਤੇ ਹੁਣ ਸਥਿਤੀ ਸੱਚ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ 'ਚ ਬਿਜਲੀ ਸੰਕਟ ਦਾ ਮਸਲਾ ਗਹਿਰਾ ਹੋ ਗਿਆ ਹੈ ਕਿਉਂਕਿ ਥਰਮਲ ਪਲਾਂਟਾਂ ਦਾ ਕੋਲੇ ਖਤਮ ਹੋ ਗਿਆ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ 'ਚ ਲੋਕਾਂ ਨੂੰ ਪੰਜਾਬ 'ਚ ਬਲੈਕ ਆਉਟ ਦਾ ਖਤਰਾ ਵੀ ਮਹਿਸੂਸ ਹੋਣ ਲਗਾ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ​​ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਅਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ। ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

 
ਦਸ ਦਈਏ ਕਿ ਗੋਇੰਦਵਾਲ ਥਰਮਲ ਪਲਾਂਟ ਵਿੱਚ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਰਾਜਪੁਰਾ ਥਰਮਲ ਪਲਾਂਟ ਦੀ ਸਮਰੱਥਾ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਉਤਪਾਦਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।


Get the latest update about power generation halted, check out more about TRUESCOOPPUNJABI, GOINDWAL SAHIB THARMAL PLANT, coal depleted at Goindwal Sahib plant & BLACKOUT IN PUNJAB

Like us on Facebook or follow us on Twitter for more updates.