ਮਾਫ਼ੀਆ ਮੁਦੇ ਤੇ ਰਾਜਾ ਵੜਿੰਗ ਨੇ ਆਪ ਤੇ ਚੁਕੇ ਸਵਾਲ, ਕਿਹਾ: ਜਦੋਂ ਤੁਹਾਨੂੰ ਪਤਾ ਲੱਗ ਗਿਆ ਹੈ ਕਿ ਮਾਫੀਆ ਕੌਣ ਚਲਾ ਰਿਹਾ ਹੈ ਤਾਂ ਦਸੋ ਉਨ੍ਹਾਂ ਦੇ ਨਾਂ...

ਪੰਜਾਬ 'ਚ ਆਮ ਆਦਮੀ ਪਾਰਟੀ ਮਾਫੀਆ ਦੇ ਮਸਲੇ ਤੇ ਸਵਾਲਾਂ 'ਚ ਹੈ। ਪੰਜਾਬ 'ਚ ਆਪ ਨੇ ਸਰਕਾਰ ਬਣਨ ਵੇਲੇ ਕਿਹਾ ਸੀ ਕਿ ਉਨ੍ਹਾਂ ਨੂੰ ਮਾਫੀਆ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਤੇ ਹੁਣ ਪਾਰਟੀ ਪ੍ਰਧਾਨ ਕੇਜਰੀਵਾਲ ਦੇ ਇਸ ਬਿਆਨ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਵਾਲ ਚੁਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਆਪ'...

ਚੰਡੀਗੜ੍ਹ :- ਪੰਜਾਬ 'ਚ ਆਮ ਆਦਮੀ ਪਾਰਟੀ ਮਾਫੀਆ ਦੇ ਮਸਲੇ ਤੇ ਸਵਾਲਾਂ 'ਚ ਹੈ। ਪੰਜਾਬ 'ਚ ਆਪ ਨੇ ਸਰਕਾਰ ਬਣਨ ਵੇਲੇ ਕਿਹਾ ਸੀ ਕਿ ਉਨ੍ਹਾਂ ਨੂੰ ਮਾਫੀਆ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ ਤੇ ਹੁਣ ਪਾਰਟੀ ਪ੍ਰਧਾਨ  ਕੇਜਰੀਵਾਲ ਦੇ ਇਸ ਬਿਆਨ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਵਾਲ ਚੁਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਰਾਜਾ ਵਡਿੰਗ ਨੇ ਆਪਣਾ ਇੱਕ ਪੁਰਾਣਾ ਬਿਆਨ ਟਵੀਟ ਕੀਤਾ ਹੈ। ਜਿਸ ਵਿੱਚ ਕੇਜਰੀਵਾਲ ਕਹਿ ਰਹੇ ਹਨ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਮਾਫੀਆ ਨੇ ਰਿਸ਼ਵਤ ਲਈ ਉਨ੍ਹਾਂ ਤੱਕ ਪਹੁੰਚ ਕੀਤੀ। ਹੁਣ ਰਾਜਾ ਵੜਿੰਗ ਨੇ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਜਦੋਂ ਤੁਹਾਨੂੰ ਪਤਾ ਲੱਗ ਗਿਆ ਹੈ ਕਿ ਮਾਫੀਆ ਕੌਣ ਚਲਾ ਰਿਹਾ ਹੈ ਤਾਂ ਤੁਸੀਂ ਉਨ੍ਹਾਂ ਦੇ ਨਾਂ ਕਿਉਂ ਨਹੀਂ ਦੱਸ ਰਹੇ।
  
ਦਸ ਦਈਏ ਕਿ ਆਪ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਕਿਹਾ ਗਿਆ ਕਿ ਜਦੋਂ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਪੰਜਾਬ ਨੂੰ ਲੁੱਟਣ ਵਾਲੇ ਮਾਫੀਆ ਨੇ ਉਨ੍ਹਾਂ ਦੇ ਨੇੜੇ ਆਉਣਾ ਸ਼ੁਰੂ ਕਰ ਦਿੱਤਾ। ਮੇਰੇ, ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਆਗੂਆਂ ਨਾਲ ਸੰਪਰਕ ਕੀਤਾ। ਮਾਫੀਆ ਨੇ ਪੁੱਛਿਆ, ਦੱਸੋ, ਤੁਹਾਡੀ ਜਗ੍ਹਾ ਕਿਹੜਾ ਸਿਸਟਮ ਚੱਲ ਰਿਹਾ ਹੈ?, ਪੈਸੇ ਕਿਸ ਨੇ ਦੇਣੇ ਹਨ?, ਕਿਵੇਂ ਦੇਣੇ ਹਨ?, ਕੀ ਕਰਨਾ ਹੈ?। ਕੇਜਰੀਵਾਲ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰੋ ਨਹੀਂ ਤਾਂ ਸਾਰਿਆਂ ਨੂੰ ਜੇਲ੍ਹ ਭੇਜ ਦੇਵਾਂਗਾ। ਇੱਕ ਮਹੀਨੇ ਵਿੱਚ ਸਭ ਕੁਝ ਠੀਕ ਹੋ ਗਿਆ।


ਜਿਕਰਯੋਗ ਹੈ ਕਿ ਪੰਜਾਬ 'ਚ ਰੇਤ ਦੀ ਨਾਜਾਇਜ਼ ਮਾਈਨਿੰਗ, ਟਰਾਂਸਪੋਰਟ ਅਤੇ ਡਰੱਗ ਮਾਫੀਆ ਦੇ ਨਾਂ 'ਤੇ ਆਗੂਆਂ ਵਿਚਾਲੇ ਕਾਫੀ ਜ਼ੁਬਾਨੀ ਜੰਗ ਦੇਖਣ ਨੂੰ ਮਿਲਦੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਸ ਤੋਂ ਬਾਅਦ ਪਹਿਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਰਹੇ ਰਾਜਾ ਵੜਿੰਗ 'ਤੇ ਵੀ ਬੱਸ ਟਰਾਂਸਪੋਰਟਰਾਂ ਨੇ ਮਾਫੀਆ ਹੋਣ ਦਾ ਦੋਸ਼ ਲਾਇਆ ਸੀ।

Get the latest update about MAFIA IN PUNJABI, check out more about RAJA WARRING TARGET Kejriwal, PUNJAB NEWS, TRUESCOOPPUNJABI & RAJA WARRING

Like us on Facebook or follow us on Twitter for more updates.