ਕਾਂਗਰਸ ਵਿਚਲੇ ਕਾੰਟੋ ਕਲੇਸ਼ ਦਾ ਅਗਲਾ ਗੇੜ, ਰਾਜਾ ਵੜਿੰਗ ਨੇ ਕੁਝ ਤਸਵੀਰਾਂ ਜਾਰੀ ਕਰ ਪੁਛਿਆ ਮਨਪ੍ਰੀਤ ਸਿੰਘ ਬਾਦਲ ਤੋਂ ਇਹ ਸਵਾਲ, ਕੀ ਉਹ ਕਾਂਗਰਸ ਦੀ ਪਿੱਠ 'ਚ ਛੁਰਾ ਕਿਉ ਮਾਰ ਰਹੇ ਹਨ?

ਯੂਥ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਸੀਨੀਅਰ.............

ਯੂਥ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਖਜ਼ਾਨਾ ਮੰਤਰੀ  ਮਨਪ੍ਰੀਤ ਸਿੰਘ ਬਾਦਲ ’ਤੇ ਹਮਲੇ ਤੇਜ਼ ਕਰ ਦਿੱਤਾ ਹੈ।

ਰਾਜਾ ਵੜਿੰਗ ਨੇ ਕੁਝ ਤਸਵੀਰਾਂ ਵੀ ਜਾਰੀ ਕੀਤੀਆਂ। ਪਹਿਲੀ ਤਸਵੀਰ ਵਿਚ ਮਨਪ੍ਰੀਤ ਬਾਦਲ ਇਕ ਵਿਅਕਤੀ ਨੂੰ ਇਕ ਚੈੱਕ ਸੌਂਪਦੇ ਨਜ਼ਰ ਆਉਂਦੇ ਹਨ। ਇਸ ਤਸਵੀਰ ਉੱਤੇ ਰਾਜਾ ਵੜਿੰਗ ਨੇ ਲਿਖ਼ਿਆ ਹੈ ਮਨਪ੍ਰੀਤ ਬਾਦਲ ਅਕਾਲੀ ਦਲ ਦੇ ਜ਼ੋਨ ਇੰਚਾਰਜ ਨੂੰ 15 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ।

ਇਸੇ ਦੌਰਾਨ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਅਤੇ ਮਨਪ੍ਰੀਤ ਬਾਦਲ ਨੂੰ ਟੈਗ ਕਰਕੇ ਕੀਤੇ ਇਕ ਟਵੀਟ ਰਾਹੀਂ ਕਿਹਾ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਲੋਕਾਂ ਦਾ ਪੈਸਾ ਪੰਜਾਬ ਨੂੰ ਬਰਬਾਦ ਕਰਨ ਵਾਲ ਅਕਾਲੀਆਂ ਨੂੰ ਵੰਡਣ ਵਿਚ ਰੁੱਝੇ ਹਨ।  ਕਾਂਗਰਸ ਨੂੰ ਕਮਜ਼ੋਰ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇਹ ਯੋਜਨਾ ਮਨਪ੍ਰੀਤ ਬਾਦਲ ਵੱਲੋਂ ਮਹੀਨਿਆਂ ਤੋਂ ਚਲਾਈ ਜਾ ਰਹੀ ਹੈ। ਰਾਹੁਲ ਗਾਂਧੀ ਨੂੰ ਬੇਨਤੀ ਹੈ ਕਿ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਦਿਆਂ ਇਨ੍ਹਾਂ ਦਾ ਅਸਤੀਫ਼ਾ ਲਿਆ ਜਾਵੇ।

ਉਨ੍ਹਾਂ ਨੇ ਇਸ ਤਰ੍ਹਾਂ ਕਹੀ ਆਪਣੀ ਗੱਲ਼....
ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕੇ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ  ਵਿਚ ਆਏ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇਕੇ ਹੌਂਸਲਾ ਹਫਜਾਈ ਕਰ ਰਹੇ ਹਨ ।

ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਨੇ ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ  ਕਾਂਗਰਸ ਪਾਰਟੀ ਨੇ ਫਿਰ ਕਿਉਂ ਤੋਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਰਹੇ ਹੋ ।

ਯਾਦ ਰੱਖਣਾ ਕਾਂਗਰਸ ਵਿਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ ਅਤੇ ਪੰਜਾਬੀ ਇਸ ਗੱਲ ਨੂੰ ਭੁੱਲਣਗੇ ਨਹੀਂ ।
ਪਿਛਲੇ 4 ਸਾਲ ਦੇ ਤੁਹਾਡੇ ਵਿਤ ਮੰਤਰੀ ਦੇ ਤੌਰ ਤੇ ਕਰੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਦਿੱਤਾ। ਕੱਲ੍ਹ ਹੀ ਤੁਹਾਡੇ ਹਲਕੇ ਵਿਚ ਹਜਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੌਧ ਕਰ ਕੇ ਗਏ ਹਨ।

ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹੁਣ ਤੁਹਾਡੀ 75-25 ਵਾਲੀ ਖੇਡ ਸਮਝ ਆਉਣ ਲੱਗ ਪਈ ਹੈ । ਹੁਣ ਇਸ ਤੋਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਚਣ ਦੀ ਜਰੂਰਤ ਹੈ।

Get the latest update about why he was stabbing, check out more about and asked Manpreet Singh Badal, MLA Amarinder Singh Raja Warring, truescoop & Finance Minister Manpreet Singh Badal

Like us on Facebook or follow us on Twitter for more updates.