ਲੁਧਿਆਣਾ 'ਚ ਇਕ ਹਫ਼ਤੇ ਦਾ ਕਰਫਿਊ 16 ਮਈ ਤੋਂ 23 ਮਈ ਤੱਕ ਵਧਾਇਆ ਗਿਆ

ਲੁਧਿਆਣਾ ਪ੍ਰਸ਼ਾਸਨ ਨੇ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਕੋਰੋਨਾ ਕਰਫਿਊ ਦੀ ਮਿਆਦ...........

ਲੁਧਿਆਣਾ ਪ੍ਰਸ਼ਾਸਨ ਨੇ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਕੋਰੋਨਾ ਕਰਫਿਊ ਦੀ ਮਿਆਦ ਇਕ ਹਫ਼ਤੇ ਲਈ 23 ਮਈ ਤੱਕ ਵਧਾ ਦਿੱਤੀ ਹੈ। ਅੱਜ ਦੁਪਹਿਰ ਤੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਲਿਆ ਗਿਆ ਹੈ। 

ਡੀ. ਸੀ. ਦਾ ਕਹਿਣਾ ਹੈ ਕਿ ਲੋਕਾਂ ਦੀ ਜਾਗਰੂਕਤਾ ਅਤੇ ਸਰੀਕਤ ਦੂਰੀ ਨਾਲ ਕੋਰੋਨਾ 'ਤੇ ਕਾਬੂ ਪਾਇਆ ਜਾ ਸਕੇ।  ਲੁਧਿਆਣੇ ਵਿਚ ਰੋਜ਼ਾਨਾ 1000 ਦੇ ਕਰੀਬ ਕੇਸ ਆ ਰਹੇ ਹਨ। 

ਲੁਧਿਆਣਾ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਅਧਿਕਾਰਤ ਆਦੇਸ਼ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਕੋਰੋਨਾ ਕਰਫਿਊ ਦੁਪਹਿਰ 12 ਵਜੇ ਤੋਂ ਸਵੇਰ 5 ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਕੈਂਡ ਕਰਫਿਊ ਸ਼ੁਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਜਾਰੀ ਰਹੇਗਾ। ਲੁਧਿਆਣਾ ਵਿਚ ਸ਼ਨੀਵਾਰ ਨੂੰ 1,132 ਕੋਰੋਨਾ ਕੇਸ ਸਾਹਮਣੇ ਆਏ ਜੋ ਸੂਬੇ ਵਿਚ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ 18 ਲੋਕਾਂ ਦੀ ਮੌਤ ਵੀ ਹੋਈ ਸੀ।

Get the latest update about ludhiana, check out more about corona, extended, true scoop & one week curfew

Like us on Facebook or follow us on Twitter for more updates.