ਮੁੱਖ ਮੰਤਰੀ ਕੈਪਟਨ ਵੱਲੋਂ ਕੋਵਿਡ ਸਮੀਖਿਆ ਦੀ ਮੀਟਿੰਗ, ਕਿ ਲੱਗ ਸਕਦੈ ਪੂਰਨ ਲਾਕਡਾਊਨ

ਮੁੱਖ ਮੰਤਰੀ ਕੈਪਟਨ ਨੇ ਅੱਜ ਕੋਰੋਨਾ ਦੀ ਸਮੀਖਿਆ ਮੀਟਿੰਗ ਲਈ ਸਭ ਨੂੰ ਸੱਦਾ ਦਿੱਤਾ ਹੈ। ਕੋਰੋਨਾ............

ਮੁੱਖ ਮੰਤਰੀ ਕੈਪਟਨ ਨੇ ਅੱਜ ਕੋਰੋਨਾ ਦੀ ਸਮੀਖਿਆ ਮੀਟਿੰਗ ਲਈ ਸਭ ਨੂੰ ਸੱਦਾ ਦਿੱਤਾ ਹੈ। ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਇਹ ਫੈਸਲਾ ਲਏ ਜਾਣੇ ਹਨ। ਮੌਤਾਂ ਦੀ ਵੱਧਦੀ ਗਿਣਤੀ ਦੇ ਕਾਰਨ ਸਰਕਾਰ ਪਰੇਸ਼ਾਨ ਹੈ। ਹੋ ਸਕਦਾ ਹੈ ਕਿ ਪੂਰਨ ਲਾਕਡਾਊਨ ਵਰਗੇ ਸਖਤ ਫੈਸਲੇ ਦਾ ਐਲਾਨ ਕਰ ਦਿੱਤਾ ਜਾਵੇ। 

ਸੂਤਰਾਂ ਦੇ ਮੁਤਾਬਕ ਕੋਰੋਨਾ ਦੇ ਵੱਧਦੇ ਕਹਿਰ ਕਾਰਨ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਕੀਤੀ ਜਾਣੀ ਹੈ। ਅੰਦੇਸ਼ਾਂ ਲਗਿਆ ਜਾ ਰਿਹਾ ਹੈ ਕਿ ਕੋਰੋਨਾ ਕਾਰਨ ਹੋਣ ਵਾਲੀਆ ਮੌਤਾਂ ਦੀ ਸੰਖਿਆ ਨੂੰ ਦੇਖਦੇ ਹੋਏ ਸਰਕਾਰ ਪੂਰਨ ਲਾਕਡਾਊਨ ਦਾ ਐਲਾਨ ਕਰੇ। 

ਅੱਜ ਤਕ ਦੀਆਂ ਰਿਪੋਰਟਾਂ ਮੁਤਾਬਕ ਹੁਣ ਤਕ 12525 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 5,17,954 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਜਦੋਂਕਿ 4,34,930 ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 70499 ਹੈ, ਜਿਨ੍ਹਾਂ ਵਿਚੋਂ 7939 ਆਕਸੀਜਨ 'ਤੇ ਹਨ। 

Get the latest update about capt, check out more about punjab, chief minister, covid & review meeting

Like us on Facebook or follow us on Twitter for more updates.