ਨਸ਼ਿਆ ਨੇ ਲਈ ਜਾਨ: ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਹੋਈ ਮੌਤ

ਸੂਬੇ ਅੰਦਰ ਨਸ਼ੇ ਦਾ ਟੀਕਾ ਲਗਉਣ ਨਾਲ ਨੌਜਵਾਨਾਂ ਦੀਆਂ ਮੌਤ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਸੂਬੇ ਅੰਦਰੋਂ .........

ਸੂਬੇ ਅੰਦਰ ਨਸ਼ੇ ਦਾ ਟੀਕਾ ਲਗਉਣ ਨਾਲ ਨੌਜਵਾਨਾਂ ਦੀਆਂ ਮੌਤ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਸੂਬੇ ਅੰਦਰੋਂ ਨਸ਼ੇ ਨਾਲ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਅਜਨਾਲਾ ਦੇ ਪਿੰਡ ਕੋਟਲੀ ਸੱਕਿਆਂਵਾਲੀ ਦੇ ਰਹਿਣ ਵਾਲੇ ਇੱਕ  ਨੌਜਵਾਨ ਕ੍ਰਾਂਤੀਬੀਰ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ  ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਸੂਬੇ ਅੰਦਰ ਨਸ਼ੇ ਨਾਲ ਹੋ ਰਹੀਆਂ ਮੌਤਾਂ ਨੂੰ ਲੈ ਕੇ ਸਰਕਾਰ ਤੇ ਸਵਾਲ ਚੁੱਕੇ ਹਨ।

ਇਸ ਮੌਕੇ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਕੱਲ੍ਹ ਰਾਤ ਤੋਂ ਘਰੋਂ ਗਿਆ ਸੀ ਅਤੇ ਲੱਭ ਨਹੀਂ ਰਿਹਾ ਸੀ ਜਿਸ ਨੂੰ ਉਨ੍ਹਾਂ ਵੱਲੋਂ ਲੱਭਿਆ ਜਾ ਰਿਹਾ ਸੀ ਪਰ ਅੱਜ ਸਵੇਰੇ ਉਸ ਦੀ ਮ੍ਰਿਤਕ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤ ਦੀ ਟੀਕਾ ਲਗਾਉਣ ਨਾਲ ਮੌਤ ਹੋਈ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਨੂੰ  ਨਸ਼ਾ ਦੇਣ ਵਾਲੇ ਵਿਅਕਤੀਆਂ ਤੇ ਪੁਲਸ ਸਖਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹੱਥ ਹੈ ਤਾਂ ਹੀ ਨਸ਼ਾ ਵਿਕ ਰਿਹਾ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ੇ ਨੂੰ ਰੋਕਿਆ ਜਾਵੇ।  

ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦੀ ਜੋ ਮੌਤ ਹੋਈ ਹੈ ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਪੁਲਸ ਜਲਦ ਤੋਂ ਜਲਦ ਕਾਬੂ ਕਰ ਕੇ ਸਖਤ ਤੋਂ ਸਖਤ ਕਾਰਵਾਈ ਕਰੇ।  

Get the latest update about from drug injection, check out more about Ajnala, Death by drug, truescoop news & punjab

Like us on Facebook or follow us on Twitter for more updates.