ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ, ਸੰਗੀਤ ਜਗਤ 'ਚ ਸੋਗ ਦੀ ਲਹਿਰ

ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ...

ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਲਗਭਗ 77 ਸਾਲਾਂ ਦੀ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਗੁਰਮੀਤ ਬਾਵਾ ਲੰਬੀ ਹੇਕ ਦੇ ਮਾਲਕ ਰਹੀ ਹੈ।  ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ।

ਗੁਰਮੀਤ ਬਾਵਾ ਦੂਰਦਰਸ਼ਨ 'ਤੇ ਗਾਉਣ ਵਾਲੇ ਪਹਿਲੀ ਗਾਇਕ ਹਨ ਅਤੇ ਉਨ੍ਹਾਂ ਨੂੰ ਜੁਗਨੀ ਨੂੰ ਮਸ਼ਹੂਰ ਕਰਨ ਦਾ ਮਾਣ ਹਾਸਲ ਹੈ। ਉਨ੍ਹਾਂ ਨੂੰ ਕਈ ਨੈਸ਼ਨਲ, ਪੰਜਾਬ ਪ੍ਰਾਈਡ ਅਤੇ ਸ਼੍ਰੋਮਣੀ ਐਵਾਰਡ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਦੇਹਾਂਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ।

Get the latest update about GURMEET BAWA, check out more about PUNJAB, DEATH OF PUNJABI FOLK SINGER, truescoop news & NEWS

Like us on Facebook or follow us on Twitter for more updates.