ਡੀਜੀਪੀ ਦਿਨਕਰ ਗੁਪਤਾ ਨੇ ਏ.ਐਸ.ਆਈ. ਭਗਵਾਨ ਸਿੰਘ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ, ਸ਼ਹਿਦ ਦੇ ਪਰਿਵਾਰ ਨੂੰ HDFC ਬੈਂਕ ਵਲੋਂ 1 ਕਰੋੜ ਰੁਪਏ ਦਾ ਐਕਸਗ੍ਰੇਸ਼ੀਆ

ਡਾਇਰੈਕਟਰ ਜਨਰਲ ਪੁਲਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਲਸ ਦੇ ਸ਼ਹੀਦ ਏ.ਐਸ.ਆਈ. ਭਗਵਾਨ..............

ਡਾਇਰੈਕਟਰ ਜਨਰਲ ਪੁਲਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਲਸ ਦੇ ਸ਼ਹੀਦ ਏ.ਐਸ.ਆਈ. ਭਗਵਾਨ ਸਿੰਘ ਵਲੋਂ ਦਿੱਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਦੇ ਜੱਦੀ ਪਿੰਡ ਕੋਠੇ ਅਠ ਚੱਕ ,ਜਗਰਾਉਂ ਵਿਚ ਸਥਿਤ ਦਸ਼ਮੇਸ਼ ਗੁਰਦੁਆਰਾ ਵਿਖੇ ਭੋਗ ਸਮਾਰੋਹ ਦੌਰਾਨ ਸਮੂਹ ਪੰਜਾਬ ਪੁਲਿਸ ਦੀ ਅਗਵਾਈ ਕਰਦਿਆਂ ਐਤਵਾਰ ਨੂੰ ਆਨਲਾਈਨ ਢੰਗ ਨਾਲ ਦਿਲੀ ਸ਼ਰਧਾਂਜਲੀ ਦਿੱਤੀ।

 ਏ.ਐਸ.ਆਈ. ਭਗਵਾਨ ਸਿੰਘ ਜੋ 1990 ਵਿਚ ਬਤੌਰ ਕਾਂਸਟੇਬਲ ਪੁਲਸ ਫੋਰਸ ਵਿਚ ਭਰਤੀ ਹੋਏ ਸੀ ਅਤੇ ਮੌਜੂਦਾ ਸਮੇਂ ਦੌਰਾਨ ਲੁਧਿਆਣਾ  ਪੁਲਸ (ਦਿਹਾਤੀ) ਕ੍ਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀ.ਆਈ.ਏ) ਵਿੰਗ ਵਿਚ ਤਾਇਨਾਤ ਸਨ, ਉਹ 15 ਮਈ, 2021 ਨੂੰ ਜਗਰਾਉਂ ਵਿਚ ਅਪਰਾਧੀਆਂ ਦਾ ਪਿੱਛਾ ਕਰਨ ਅਤੇ ਮੁਕਾਬਲਾ ਕਰਦਿਆਂ ਆਪਣੀ ਜਾਨ ਗੁਆ ਬੈਠੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ 15 ਸਾਲਾ ਬੇਟਾ ਛੱਡ ਗਏ ਹਨ।

 ਡੀ.ਜੀ.ਪੀ. ਦਿਨਕਰ ਗੁਪਤਾ, ਜਿਨ੍ਹਾਂ ਨੇ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਵੀਡੀਓ ਕਾਨਫਰੰਸਿੰਗ ਰਾਹੀਂ ਭੋਗ ਸਮਾਗਮ ਵਿਚ ਸਿਰਿਕਤ ਕੀਤੀ, ਨੇ ਅਪਰਾਧ ਅਤੇ ਨਸ਼ਾ ਤਸਕਰਾਂ ਨਾਲ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਏ.ਸੀ.ਆਈ. ਭਗਵਾਨ ਸਿੰਘ ਨੂੰ ਪੁਲਿਸ ਕਮਿਸ਼ਨਰਾਂ / ਐਸਐਸਪੀਜ਼ ਸਮੇਤ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਦਿਲੀ ਸ਼ਰਧਾਂਜਲੀ ਭੇਟ ਕੀਤੀ । ਉਹਨਾਂ ਕਿਹਾ “ਅਸੀਂ ਸਾਰੇ ਪੰਜਾਬ ਦੇ 82000 ਪੁਲਸ ਕਰਮੀਆਂ ਦਾ ਪਰਿਵਾਰ ਹਾਂ ਅਤੇ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਏ.ਐੱਸ.ਆਈ. ਵਲੋਂ ਦਿੱਤੀ ਆਪਣੀ ਜਾਣ ਦੀ ਕੁਰਬਾਨੀ ਫਖ਼ਰ ਕੀਤਾ ਜਾਵੇਗਾ। ਇਹ ਲਾਸਾਨੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।

 ਡੀਜੀਪੀ ਨੇ ਦੱਸਿਆ ਕਿ ਏਐਸਆਈ ਨੇ ਆਪਣੀ ਸਾਰੀ ਸੇਵਾ ਪੂਰੀ ਤਨਦੇਹੀ ਨਾਲ ਗੈਂਗਸਟਰਾਂ ਖਿਲਾਫ਼ ਲੜਦਿਆਂ ਨਿਭਾਈ ਅਤੇ ਜਗਰਾਉਂ ਵਿਚ ਵੀ ਉਹ ਗੈਂਗਸਟਰਾਂ ਨਾਲ ਬਹਾਦਰੀ ਨਾਲ ਲੜਦੇ ਹੋਏ ਸ਼ਹੀਦ ਹੋਏ।
ਡੀਜੀਪੀ ਨੇ ਕਿਹਾ ਕਿ “ਅਸੀਂ ਉਹਨਾਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਉਹ ਹਮੇਸ਼ਾਂ ਸਾਡੇ ਦਿਲਾਂ ਵਿਚ ਜਿ਼ੰਦਾ ਰਹਿਣਗੇ। ਉਹਨਾਂ ਸ਼ਹੀਦ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵਲੋਂ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਹਮੇਸ਼ਾ ਸ਼ਹੀਦ ਦੇ ਪਰਿਵਾਰ ਨਾਲ ਡਟੇ ਰਹਿਣਗੇ।

ਉਨ੍ਹਾਂ ਭਰੋਸਾ ਦਿੱਤਾ ਕਿ ਏਐਸਆਈ ਭਗਵਾਨ ਸਿੰਘ ਦੇ ਪਰਿਵਾਰ ਨੂੰ ਐਚਡੀਐਫਸੀ ਬੈਂਕ ਵੱਲੋਂ ਰਾਹਤ ਵਜੋਂ 1 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਜਾਏਗੀ। ਇਸ ਤੋਂ ਇਲਾਵਾ ਉਹਨਾਂ ਦੇ ਲੜਕੇ ਨੂੰ ਯੋਗ ਉਮਰ ਆਉਣ ’ਤੇ ਪੁਲਸ ਨੌਕਰੀ ਸਮੇਤ ਹੋਰ ਲਾਭ ਦਿੱਤੇ ਜਾਣਗੇ।

ਇਸ ਦੌਰਾਨ ਕੋਵਿਡ-19 ਮਾਮਲਿਆਂ ਵਿਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਇਕੱਠ ਕਰਨ ਦੀਆਂ ਪਾਬੰਦੀਆਂ ਕਾਰਨ, ਸੀਮਤ ਗਿਣਤੀ ਵਿਚ ਹੀ ਲੋਕਾਂ ਨੂੰ ਭੋਗ ਸਮਾਗਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਸੀ। ਹਾਲਾਂਕਿ ,ਲੁਧਿਆਣਾ ਦਿਹਾਤੀ ਪੁਲਸ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਾਰੇ ਪੁਲਸ ਅਧਿਕਾਰੀਆਂ ਲਈ ਸਮੁੱਚੇ ਸਮਾਗਮ ਦੇ ਫੇਸਬੁੱਕ ਲਾਈਵ ਦੀ ਸੁਵਿਧਾ ਪ੍ਰਦਾਨ ਕਰਵਾਈ

Get the latest update about bhagwan singh, check out more about dgp dinkar gupta, rs 1 crore, punjab & hdfc bank pays

Like us on Facebook or follow us on Twitter for more updates.