ਸਕੂਲ ਸਿੱਖਿਆ ਵਿਭਾਗ ਵਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ’ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਸਬੰਧੀ ਵਿਭਾਗ ਵੱਲੋਂ ਮਈ ਮਹੀਨੇ ਤੋਂ ਸਕੂਲ, ਬਲਾਕ, ਤਹਿਸੀਲ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਹਨਾਂ ਭਿੰਨ-ਭਿੰਨ ਗਤੀਵਿਧੀਆਂ ਦੀ ਲੜੀ ਵਿੱਚ ਮਈ ਮਹੀਨੇ ਦੌਰਾਨ ਭਾਸ਼ਣ ਮੁਕਾਬਲੇ ਆਯੋਜਿਤ ਕੀਤੇ ਗਏ ਸਨ, ਜਿਹਨਾਂ ਦੇ ਨਤੀਜੇ ਦੀ ਵਿਭਾਗ ਵੱਲੋਂ ਘੋਸ਼ਣਾ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਨੇ ਦੱਸਿਆ ਕਿ ਵਿਭਾਗ ਵੱਲੋਂ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ ਆਨਲਾਈਨ ਮੁਕਾਬਲੇ ਅਪਰੈਲ ਮਹੀਨੇ ਤੋਂ ਆਰੰਭ ਕੀਤੇ ਗਏ ਸਨ ਜੋ 15 ਅਗਸਤ ਤੱਕ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਮਈ ਮਹੀਨੇ ਦੌਰਾਨ ਕਰਵਾਏ ਗਏ ਬਲਾਕ ਅਤੇ ਤਹਿਸੀਲ ਪੱਧਰੀ ਭਾਸ਼ਣ ਮੁਕਾਬਲਿਆਂ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਭਾਸ਼ਣ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਮੂਹ ਬਲਾਕਾਂ ਵਿੱਚੋਂ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਵਰਗ ਦੇ 1023 ਵਿਦਿਆਰਥੀਆਂ ਨੇ ਪਹਿਲੇ ਦੋ ਸਥਾਨ ਹਾਸਿਲ ਕੀਤੇ। ਇਸੇ ਤਰ੍ਹਾਂ ਹੀ ਪੰਜਾਬ ਭਰ ਵਿਚੋਂ 80 ਤਹਿਸੀਲਾਂ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਵਰਗ ਦੇ 429 ਵਿਦਿਆਰਥੀ ਪਹਿਲੇ ਅਤੇ ਦੂਜੇ ਸਥਾਨਾਂ 'ਤੇ ਕਾਬਜ਼ੇ ਰਹੇ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਇਹਨਾਂ ਅਜਾਦੀ ਸਮਾਗਮਾਂ ਸਬੰਧੀ ਇੱਕ ਖਾਸ ਲੋਗੋ ਵੀ ਤਿਆਰ ਕੀਤਾ ਗਿਆ ਹੈ। ਸਮੂਹ ਸਕੂਲਾਂ ਨੂੰ ਇਸ ਲੋਗੋ ਦੀ ਵਰਤੋਂ ਸਮਾਗਮਾਂ ਦੌਰਾਨ ਕਰਵਾਈਆਂ ਜਾਣ ਵਾਲੀਆਂ ਸਮੁੱਚੀਆਂ ਗਤੀਵਿਧੀਆਂ ਅਤੇ ਇਹਨਾਂ ਦੇ ਪ੍ਰਚਾਰ, ਪ੍ਰਸਾਰ ਲਈ ਕਰਨ ਦੀ ਹਦਾਇਤ ਕੀਤੀ ਗਈ ਹੈ।
Get the latest update about punjab, check out more about conducts 75th, true scoop, competitions announced & true scoop news
Like us on Facebook or follow us on Twitter for more updates.