'Punjab Election 2022 ' : ਚੋਣ ਜ਼ਾਬਤਾ ਲਾਗੂ ਹੋਣ 'ਤੇ ਉਪਰੰਤ ਸੂਬੇ ਵਿੱਚੋਂ ਕਰੋੜਾਂ ਰੁਪਏ ਦੀਆਂ ਵਸਤਾਂ ਜ਼ਬਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣ ਦੇ ਸਬੰਧ 'ਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣ ਦੇ ਸਬੰਧ 'ਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾਂ. ਐੈੱਸ. ਕਰੁਣਾ ਰਾਜੂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਕਰੋੜ ਰੁਪਏ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ | ਇਸ ਦੇ ਨਾਲ ਹੀ ਇਨਫੋਰਸਮੈਂਟ ਵਿੰਗ ਵਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਦ ਕੀਤੀ ਗਈ ਹੈ |

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ 1323 ਵੱਧ ਸੰਵੇਦਨਸ਼ੀਲ ਜਗ੍ਹਾਂ ਦੀ ਪਛਾਣ ਕੀਤੀ ਗਈ ਹੈ | ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3481 ਵਿਅਕਤੀਆਂ ਦੀ ਸ਼ਨਾਖ਼ਤ ਵੀ ਕੀਤੀ ਗਈ ਹੈ, ਜਿਨ੍ਹਾਂ 'ਚੋਂ 2817 ਵਿਅਕਤੀਆਂ ਵਿਰੁੱਧ ਪਹਿਚਾਣ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ, ਜਦਕਿ ਬਾਕੀਆਂ 'ਤੇ ਵੀ ਮਾਮਲਾ ਜਲਦ ਦਰਜ ਕੀਤਾ ਜਾਵੇਗਾ |

ਉਨ੍ਹਾਂ ਨੇ ਦੱਸਿਆ ਕਿ ਸਾਰੇ ਹੀ 2892 ਗੈਰ-ਜ਼ਮਾਨਤੀ ਵਾਰੰਟਾਂ ਦੇ ਕੇਸਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ | ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ 'ਚ 20317 ਨਾਕੇ ਲਗਾਏ ਗਏ ਹਨ | ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚ ਕੁੱਲ 3,90,275 ਲਾਇਸੈਂਸ ਵਾਲੇ ਹਥਿਆਰਾਂ 'ਚੋਂ ਹੁਣ ਤੱਕ 3,78,274 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜਦਕਿ ਸੂਬੇ 'ਚ 97 ਬਿਨ੍ਹਾਂ ਲਾਇਸੈਂਸੀ ਹਥਿਆਰ ਜ਼ਬਤ ਕੀਤੇ ਗਏ ਹਨ |

Get the latest update about Punjab Chief Electoral Officer, check out more about Truescoop, Dr S Karuna Raju, Punjab Election 2022 & Truescoopnews

Like us on Facebook or follow us on Twitter for more updates.