ਸਿੱਧੂ ਮੂਸੇਵਾਲਾ ਦਾ ਕਤਲ: AK 47 ਤੋਂ ਚੋਣਾਂ ਤੱਕ ਪੰਜਾਬੀ ਗਾਇਕ ਦਾ ਰਿਹਾ ਵਿਵਾਦਾਂ ਨਾਲ ਪੁਰਾਣਾ ਨਾਤਾ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਭਿਆਨਕ ਗੋਲੀਬਾਰੀ ਕੀਤੀ ਗਈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ...

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਦੇ ਪਿੰਡ ਜਵਾਹਰਕੇ 'ਚ ਉਨ੍ਹਾਂ 'ਤੇ ਭਿਆਨਕ ਗੋਲੀਬਾਰੀ ਕੀਤੀ ਗਈ। ਗੋਲੀਬਾਰੀ ਵਿਚ ਮੂਸੇਵਾਲਾ ਦੀ ਜਾਨ ਚਲੀ ਗਈ ਅਤੇ ਉਸ ਦੇ ਦੋ ਸਾਥੀ ਜ਼ਖਮੀ ਹੋ ਗਏ। ਪੰਜਾਬ 'ਚ CM ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰ ਦਿੱਤੀ ਸੀ।

ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਸੁਰੱਖਿਆ ਕਰਮੀ ਸਨ। ਮਾਨ ਸਰਕਾਰ ਨੇ ਉਨ੍ਹਾਂ ਨਾਲ ਸਿਰਫ਼ 2 ਗੰਨਮੈਨ ਹੀ ਛੱਡੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਕਾਲੇ ਰੰਗ ਦੀ ਕਾਰ 'ਚ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਘਰ ਤੋਂ ਕਰੀਬ 5 ਕਿਲੋਮੀਟਰ ਦੂਰ ਜਾ ਕੇ ਹੀ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਗਈ। ਉਸ ਸਮੇਂ ਥਾਰ ਗੱਡੀ ਨੂੰ ਮੂਸੇਵਾਲਾ ਖੁਦ ਚਲਾ ਰਿਹਾ ਸੀ।

ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ
ਪ੍ਰਸਿੱਧ ਗਾਇਕ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਸੀ। ਸਭ ਤੋਂ ਪਹਿਲਾਂ ਗਾਇਕ ਉੱਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਇਕ ਸਰਕਾਰੀ ਏਅਰਫਾਇਰਿੰਗ ਰੇਂਜ ਵਿਚ ਸਿੱਧੂ ਮੂਸੇਵਾਲਾ AK 47 ਨਾਲ ਦੇਖੇ ਗਏ ਸਨ। ਇਸ ਦੌਰਾਨ ਉਨ੍ਹਾਂ ਉੱਤੇ ਪਰਚਾ ਵੀ ਹੋਇਆ ਸੀ। 

ਚੋਣਾਂ ਵਿਚ ਐਂਟਰੀ
ਸਿੱਧੂ ਮੂਸੇਵਾਲਾ ਨੇ ਮਾਨਸਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਡਾਕਟਰ ਵਿਜੇ ਸਿੰਗਲਾ ਖਿਲਾਫ ਕਾਂਗਰਸ ਦੀ ਟਿਕਟ 'ਤੇ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਸੀ। ਇਸ ਦੌਰਾਨ ਮੂਸੇਵਾਲਾ ਹਾਰ ਗਏ ਸਨ। ਉਨ੍ਹਾਂ ਨੂੰ ਹਰਾਉਣ ਵਾਲੇ ਵਿਜੇ ਸਿੰਗਲਾ ਸੂਬੇ ਦੇ ਸਿਹਤ ਮੰਤਰੀ ਬਣ ਗਏ ਸਨ। ਹਾਲ ਹੀ 'ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ 'ਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।

ਕੱਲ੍ਹ ਵਕੀਲ ਨੂੰ ਫੋਨ ਕਰਕੇ  ਦੱਸਿਆ ਸੀ ਖਤਰਾ
ਸਿੱਧੂ ਮੂਸੇਵਾਲਾ ਨੇ ਕੱਲ੍ਹ ਹੀ ਆਪਣੇ ਵਕੀਲ ਨਾਲ ਗੱਲ ਕੀਤੀ ਸੀ। ਜਿਸ ਵਿੱਚ ਉਸ ਨੇ ਜਾਨ ਦਾ ਖਤਰਾ ਦੱਸਿਆ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਅਚਾਨਕ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਇਸ ਲਈ ਕੋਈ ਹੋਰ ਪ੍ਰਬੰਧ ਕਰਨਾ ਪਵੇਗਾ।

Get the latest update about Truescoop News, check out more about Punjab News, sidhu moosewala, shot dead & famous singer

Like us on Facebook or follow us on Twitter for more updates.