ਪਟਿਆਲਾ ਹਿੰਸਾ ਤੇ ਸੀਐੱਮ ਮਾਨ ਦੀ ਸਖ਼ਤੀ, ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਕੀਤਾ ਗਿਆ ਤਬਾਦਲਾ

ਪੰਜਾਬ ਸਰਕਾਰ ਵਲੋਂ ਪਟਿਆਲਾ ਸ਼ਹਿਰ 'ਚ ਫਿਲਹਾਲ ਲਈ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਇਕ ਘਟਨਾ ਤੋਂ ਬਾਅਦ...

ਕੱਲ ਪਟਿਆਲਾ 'ਚ ਹੋਈ ਝੜਪ ਤੋਂ ਬਾਅਦ ਜਿੱਥੇ ਪਟਿਆਲਾ ਸ਼ਹਿਰ 'ਚ ਪੁਲਿਸ ਪ੍ਰਸਾਸ਼ਨ ਵਲੋਂ ਸਖਤੀ ਦਿਖਾਈ ਗਈ ਹੈ। ਪੰਜਾਬ ਸਰਕਾਰ ਵਲੋਂ ਪਟਿਆਲਾ ਸ਼ਹਿਰ 'ਚ ਫਿਲਹਾਲ ਲਈ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ ਨਾਲ ਹੀ ਪੰਜਾਬ ਮੁੱਖ ਮੰਤਰੀ ਨੇ ਇਕ ਘਟਨਾ ਤੋਂ ਬਾਅਦ ਪ੍ਰਸਾਸ਼ਨਿਕ ਫੇਰਬਦਲ ਦਾ ਇਕ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ.  ਦੀਪਕ ਪਾਰਿਕ ਨੂੰ ਐਸ.ਐਸ.ਪੀ.  ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।

Get the latest update about PATIALA PROTEST, check out more about PUNJAB GOVT, BHAGWANT MANN, PATIALA CLASHES & IG AND SSP PATIALA SUSPENDED

Like us on Facebook or follow us on Twitter for more updates.