ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, 15 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ...

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਪੰਜਾਬ ਸਰਕਾਰ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਅੱਜ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਕਰਫ਼ਿਊ ਸ਼ਾਮ 6 ਵਜੇ ਹੀ ਰਹੇਗਾ ਅਤੇ ਇਸ ਦੇ ਨਾਲ ਹੀ ਵੀਕਐਂਡ ਕਰਫ਼ਿਊ ਸ਼ਨੀਵਾਰ ਸਵੇਰੇ 5 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਜਾਰੀ ਰਹੇਗਾ। 

ਪਬਲਿਕ ਟਰਾਂਸਪੋਰਟ (ਬੱਸ, ਟੈਕਸੀ, ਆਟੋ) ’ਚ 50 ਫੀਸਦੀ ਸਹੂਲਤ ਨਾਲ ਯਾਤਰੀ ਸਫ਼ਰ ਕਰ ਸਕਦੇ ਹਨ। ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਵੀਮਿੰਗ ਪੂਲ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ। ਹੋਮਡਿਲਿਵਰੀ ਰਾਤ 9 ਵਜੇ ਤਕ ਕੀਤੀ ਜਾ ਸਕਦੀ ਹੈ। ਹਾਲਾਂਕਿ ਹੋਰ ਲੋੜੀਂਦੀਆਂ ਸੇਵਾਵਾਂ ਨੂੰ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 20 ਤੋਂ ਜ਼ਿਆਦਾ ਲੋਕਾਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ ਹੈ। ਵਿਆਹ ਸਮਾਗਮ ਜਾਂ ਅੰਤਿਮ ਸੰਸਕਾਰ ਵੇਲੇ 20 ਲੋਕਾਂ ਦਾ ਇਕੱਠੇ ਕਰਨ ਵੇਲੇ ਡੀ. ਸੀ. ਦੀ ਇਜ਼ਾਜਤ ਲੈਣੀ ਪਵੇਗੀ। ਸਾਰੇ ਵਿਦਿਅਕ ਅਦਾਰੇ (ਸਕੂਲ ਤੇ ਕਾਲਜ) ਬੰਦ ਰਹਿਣਗੇ ਪਰ ਸਰਕਾਰੀ ਸਕੂਲਾਂ ਦੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਆਪਣੀ ਡਿਊਟੀ ਭਰਣਗੇ।

Get the latest update about issues new guidelines, check out more about Truescoop, Punjab Government, May 15 & Truescoopnews

Like us on Facebook or follow us on Twitter for more updates.