ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਕੱਲ੍ਹ ਤੱਕ ਬੰਦ ਰਹੇਗੀ ਇੰਟਰਨੈੱਟ ਸੇਵਾ

ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ 'ਚ ਇੰਟਰਨੈੱਟ ਸੇਵਾ ਜੋ ਪਹਿਲਾਂ ਐਤਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਸੀ, ਹੁਣ 21 ਮਾਰਚ ਤੱਕ ਵਧਾ ਦਿੱਤੀ ਗਈ ਹੈ, ਮਤਲਬ ਕਿ ਮੰਗਲਵਾਰ ਮਾਰਚ ਤੱਕ ਪੰਜਾਬ 'ਚ ਇੰਟਰਨੈੱਟ ਬੰਦ ਰਹੇਗਾ...

ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ 'ਚ ਇੰਟਰਨੈੱਟ ਸੇਵਾ ਜੋ ਪਹਿਲਾਂ ਐਤਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਸੀ, ਹੁਣ 21 ਮਾਰਚ ਤੱਕ ਵਧਾ ਦਿੱਤੀ ਗਈ ਹੈ, ਮਤਲਬ ਕਿ ਮੰਗਲਵਾਰ ਮਾਰਚ ਤੱਕ ਪੰਜਾਬ 'ਚ ਇੰਟਰਨੈੱਟ ਬੰਦ ਰਹੇਗਾ। ਇਹ ਹੁਕਮ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਕਿਸੇ ਵੀ ਘਟਨਾ ਨਾਲ ਨਜਿੱਠਣ ਲਈ ਪੂਰੇ ਪੰਜਾਬ ਵਿੱਚ ਪੁਲੀਸ ਪ੍ਰਸ਼ਾਸਨ ਨੂੰ ਅਲਰਟ ਮੋਡ ’ਤੇ ਰੱਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਸੋਸ਼ਲ ਮੀਡੀਆ ਰਾਹੀਂ ਭੇਜੀਆਂ ਜਾ ਰਹੀਆਂ ਝੂਠੀਆਂ ਸੂਚਨਾਵਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ।

ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਫਰਜ਼ੀ ਆਈਡੀਜ਼ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ 'ਚ ਪੰਜਾਬ ਸਰਕਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਅੰਮ੍ਰਿਤਪਾਲ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਪੰਜਾਬ 'ਚ ਹਾਲਾਤ ਆਮ ਵਾਂਗ ਹਨ।

Get the latest update about mobile internet and SMS services till Tuesday, check out more about Internet service, Punjab News, Punjab government & Daily Punjab News

Like us on Facebook or follow us on Twitter for more updates.