ਡੇਰਾ ਪ੍ਰੇਮੀ ਦੇ ਕਤਲ 'ਤੇ ਮਾਨ ਸਰਕਾਰ ਸਖਤ, ਸੱਦੀ ਹਾਈਲੈਵਲ ਮੀਟਿੰਗ

ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਦਾ ਵੀਰਵਾਰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾ...

ਚੰਡੀਗੜ੍ਹ - ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਦਾ ਵੀਰਵਾਰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮਾਨ ਸਰਕਾਰ ਨੇ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਰਿਹਾਇਸ਼ 'ਤੇ ਹਾਈਲੈਵਲ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰੇ 12:30 ਵਜੇ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ  ਵਿਚ ਡੀਜੀਪੀ ਤੋਂ ਇਲਾਵਾ ਕਈ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਮਾਨ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੀ ਗਏ ਹਨ। 

ਮੁੱਖ ਮੰਤਰੀ ਮਾਨ ਤੋਂ ਇਲਾਵਾ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਇਸ ਘਟਨਾ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਥਿਤ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ 'ਚ ਅਮਨ-ਸ਼ਾਂਤੀ ਬਣਾ ਕੇ ਰੱਖੀ ਜਾਵੇ। ਪੰਜਾਬ ਪੁਲਸ ਵੱਲੋਂ ਇਸ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀਆਂ ਨੂੰ ਨਾ ਘਬਰਾਉਣ ਅਤੇ ਝੂਠੀਆਂ ਖ਼ਬਰਾਂ ਜਾਂ ਕੋਈ ਨਫ਼ਰਤ ਭਰਿਆ ਭਾਸ਼ਣ ਨਾ ਫੈਲਾਉਣ ਦੀ ਵੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਅੱਜ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।



Get the latest update about strict action, check out more about Punjab, Punjab government, highlevel meeting & Truescoop News

Like us on Facebook or follow us on Twitter for more updates.