ਗੁਰਦਾਸਪੁਰ: ਥਾਣਾ ਸਿਟੀ ਪੁਲਸ ਨੇ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਕੀਤਾ ਦਰਜ

ਥਾਣਾ ਸਿਟੀ ਪੁਲਸ ਨੇ ਕਾਹਨੂੰਵਾਨ ਚੌਕ ਵਿਚ ਨਾਕੇਬੰਦੀ ਕਰ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ............

ਥਾਣਾ ਸਿਟੀ ਪੁਲਸ ਨੇ ਕਾਹਨੂੰਵਾਨ ਚੌਕ ਵਿਚ ਨਾਕੇਬੰਦੀ ਕਰ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ ਪੁੱਛਗਿੱਛ ਦੌਰਾਨ ਨੌਜਵਾਨਾਂ ਨੇ 7 ਹੋਰ ਮੋਟਰਸਾਈਕਲ ਬਰਾਮਦ ਕੀਤੇ, ਕੁੱਲ 8 ਮੋਟਰਸਾਈਕਲਾਂ ਸਮੇਤ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤਾ ਗਿਆ।  

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਤਿੰਨ ਨੌਜਵਾਨ ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੈਮੂਅਲ ਮਸੀਹ ਇਕ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ ਜਿਨ੍ਹਾਂ ਨੂੰ ਗੁਰਦਾਸਪੁਰ ਦੇ ਕਾਹਨੂੰਵਾਨ ਚੌਕ ਵਿਚ ਨਾਕਾਬੰਦੀ ਕਰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਹਿਰਾਸਤ ਵਿਚ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਨੇ ਚੋਰੀ ਦੇ 7 ਹੋਰ ਮੋਟਰਸਾਈਕਲ ਕਬੂਲੇ ਜੋ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਵੇਚੇ ਹੋਏ ਸਨ। 

ਇਸ ਤਰ੍ਹਾਂ ਪੁਲਸ ਨੇ ਕੁੱਲ 8 ਮੋਟਰਸਾਈਕਲਾਂ ਸਮੇਤ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮੁਕੱਦਮੇ ਦਰਜ ਹਨ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

Get the latest update about including 8 stolen, check out more about registered a case, truescoop, truescoop news & motorcycles

Like us on Facebook or follow us on Twitter for more updates.