ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਸੀਐਮ ਚਰਨਜੀਤ ਸਿੰਘ ਚੰਨੀ

ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ....

ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ ਅਰਦਾਸ ਸਮਾਗਮ ਉਹਨਾਂ ਦੇ ਪਿੰਡ ਚੱਠਾ ਜ਼ਿਲ੍ਹਾ ਗੁਰਦਾਸਪੂਰ ਵਿਚ ਸੰਪੂਰਨ ਕੀਤਾ ਗਿਆ। ਸ਼ਹੀਦ ਦੇ ਅੰਤਿਮ ਅਰਦਾਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾਂ, ਸਪੀਕਰ ਰਾਣਾ ਕੇ ਪੀ ਵੀ ਮੌਜਦ ਰਹੇ। 

ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੰਦੇ ਹੋਏ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼ਹੀਦ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਨਾਂ ਤੇ ਸਟੇਡੀਅਮ, ਗੇਟ, ਸਕੂਲ ਦਾ ਨਾਂ ਸ਼ਹੀਦ ਦੇ ਨਾਂ ਤੇ, 50 ਲੱਖ ਰੁਪਏ ਅਤੇ ਨੌਕਰੀ ਦਾ ਐਲਾਨ ਕੀਤਾ ਹੈ। ਅੱਜ ਸੀਐਮ ਵਲੋਂ 5 ਲੱਖ ਰੁਪਏ ਦਾ ਚੈਕ ਸ਼ਹੀਦ ਦੇ ਪਰਿਵਾਰ ਨੂੰ ਦੇ ਦਿਤਾ ਗਿਆ ਹੈ।

ਇਸ ਮੌਕੇ ਸ਼ਹੀਦ ਮਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਅਤੇ ਭਰਾ ਜਗਰੂਪ ਸਿੰਘ ਨੇ ਕਿਹਾ ਮੈਨੂੰ ਬਹੁਤ ਮਾਣ ਹੈ ਕਿ ਮਨਦੀਪ ਨੇ ਦੇਸ਼ ਲਈ ਸ਼ਹੀਦੀ ਪਾ ਕੇ ਗਿਆ ਹੈ। ਸ਼ਹੀਦ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਅੱਜ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਸੀ, ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਸ਼ਮਿਲ ਹੋਏ ਸਨ, ਅਤੇ ਉਨ੍ਹਾਂ ਨੇ ਪਰਿਵਾਰ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਵਾਦਾ ਕੀਤਾ ਹੈ, ਅਤੇ ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਵੀ ਦੇਸ਼ ਦੀ ਸੇਵਾ ਲਈ ਭੇਜਾਂਗੀ। 

Get the latest update about cm charanjit singh channi, check out more about attends the last prayers shaheed mandeep singh, gurdaspur, punjab & truescoop news

Like us on Facebook or follow us on Twitter for more updates.