ਸੇਵਾ ਸਿੰਘ ਸੇਖਵਾਂ ਦੇ ਪਿੰਡ ਤੇ ਘਰ ਸੋਕ ਦੀ ਲਹਿਰ, ਅੱਜ 2 ਵਜੇ ਹੋਵੇਗਾ ਅੰਤਿਮ ਸਸਕਾਰ

ਪੰਜਾਬ ਸਰਕਾਰ ਵਿਚ ਸਾਬਕਾ ਮੰਤਰੀ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਦੇਰ ਸ਼ਾਮ ਦੇਹਾਂਤ ਹੋ ....

ਪੰਜਾਬ ਸਰਕਾਰ ਵਿਚ ਸਾਬਕਾ ਮੰਤਰੀ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੁੱਧਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ। ਜਥੇਦਾਰ ਸੇਵਾ ਸਿੰਘ ਸੇਖਵਾਂ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਬਾਰੇ ਜਣਕਾਰੀ ਮਿਲਦੇ ਹੀ ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿਖੇ ਤੇ ਉਨ੍ਹਾਂ ਦੇ  ਸਮਰਥਕਾਂ ਵਿਚ ਸੋਕ ਦੀ ਲਹਿਰ ਦੌੜ ਗਈ। ਸਵਰਗਵਾਸੀ ਸੇਵਾ ਸਿੰਘ ਸੇਖਵਾਂ ਦੇ ਪਿੰਡ ਦੀ ਰਿਹਾਇਸ਼ ਵਿਖੇ ਸੇਖਵਾਂ ਨੂੰ ਚਾਹੁਣ ਵਾਲੇ ਦੁਖ ਜ਼ਹਿਰ ਕਰਨ ਲਗਤਾਰ ਪਹੁੰਚਦੇ ਨਜਰ ਆ ਰਹੇ ਨੇ। 

ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਜੀਵਨ ਤੇ ਝਾਤ ਪਾਉਂਦੇ ਹੋਏ ਦੱਸਿਆ, ਕਿ ਪੰਜਾਬ ਦੇ ਮਾਝਾ ਇਲਾਕੇ 'ਚ ਸੇਵਾ ਸਿੰਘ ਸੇਖਵਾਂ ਇੱਕ ਵੱਡਾ ਸਿਆਸੀ ਨਾਮ ਰਿਹੈ।  ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਸੇਖਵਾਂ ਪਿਛਲੇ ਕਾਫ਼ੀ ਸਮੇਂ ਤੋਂ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਫਿਰ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋ ਚੁੱਕੇ ਹਨ।

ਇਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਆਗੂ ਸਨ, 1977 ਅਤੇ 1980 ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿਚੋਂ ਦੋ ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿਚ ਨੁਮਾਇੰਦਗੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਐਮਰਜੈਂਸੀ ਸਮੇਂ ਕੁਝ ਸਮੇਂ ਲਈ ਜਥੇਦਾਰ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਹਨ।

ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਉੱਤੇ ਰਾਜਨੀਤੀ ਵਿਚ ਐਂਟਰੀ ਕੀਤੀ।ਸੇਖਵਾਂ ਪਹਿਲੀ ਵਾਰ 1997 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ। ਸੇਵਾ ਸਿੰਘ ਸੇਖਵਾਂ, ਬਾਦਲ ਸਰਕਾਰ ਸਮੇਂ (1997 ਤੋਂ 2002 ਅਤੇ 2009 ਤੋਂ 2012) ਕੈਬਨਿਟ ਮੰਤਰੀ ਦੇ ਅਹੁਦੇ ਉੱਤੇ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਕਮੇਟੀ ਵਿਚ ਰਹਿ ਚੁੱਕੇ ਹਨ।

ਅਰਵਿੰਦ ਕੇਜਰੀਵਾਲ, ਸੇਵਾ ਸਿੰਘ ਸੇਖਵਾਂ
ਮੌਜੂਦਾ ਸਮੇਂ ਵਿਚ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸਨ। ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਹਾਰ ਮਿਲਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਉਨ੍ਹਾਂ ਆਗੂਆਂ ਵਿਚ ਸ਼ਾਮਲ ਹੋ ਗਏ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਉੱਤੇ ਸਵਾਲ ਚੁੱਕ ਰਹੇ ਸਨ।ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਧਾਰ ਉੱਤੇ ਅਕਾਲੀ ਦਲ ਨੇ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ। ਇਸ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਛੱਡ ਕੇ ਸਾਬਕਾ ਐਮ ਪੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਐਮ ਪੀ ਡਾਕਟਰ ਰਤਨ ਸਿੰਘ ਅਜਨਾਲਾ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਨ 2018 ਵਿਚ ਕੀਤਾ ਸੀ।

ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਗਠਨ ਹੋਇਆ ਤਾਂ ਸੇਖਵਾਂ ਪਹਿਲੇ ਆਗੂ ਸਨ ਜਿੰਨ੍ਹਾਂ ਨੇ ਢੀਂਡਸਾ ਦਾ ਸਾਥ ਦਿੱਤਾ ਸੀ। ਮੌਜੂਦਾ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇੱਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰੂਪ ਲੈ ਚੁੱਕਾ ਹੈ। 

ਦੱਸਣਯੋਗ ਹੈ ਕਿ ਅੱਜ ਦੁਪਹਿਰ 2 ਵਜੇ ਉਨ੍ਹਾਂ ਦਾ ਜੱਦੀ ਪਿੰਡ ਸੇਖਵਾਂ ਵਿਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦਾਈਏ ਕਿ ਕਰੀਬ ਇਕ ਮਹੀਨਾ ਪਹਿਲਾਂ ਜਥੇਦਾਰ ਸੇਵਾ ਸਿੰਘ ਸੇਖਵਾਂ ਪਰਿਵਾਰ ਸਮੇਤ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਿਚ ਚਲੇ ਗਏ ਸਨ।

ਉਥੇ ਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਇਲਾਕਾ ਵਾਸੀਆ ਦਾ ਕਹਿਣਾ ਸੀ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਨਾਲ ਜਿਥੇ ਸਿਆਸੀ ਤੋਰ ਤੇ ਘਾਟਾ ਪਿਆ ਹੈ। ਉਥੇ ਹੀ ਧਾਰਮਿਕ ਅਤੇ ਸਮਾਜਕ ਤੋਰ ਤੇ ਵੀ ਵੱਡਾ ਘਾਟਾ ਪਿਆ ਹੈ। ਉਹਨਾਂ ਦਾ ਕਹਿਣਾ ਸੀ ਕਿ ਸੇਖਵਾਂ ਇਤਿਹਾਸਿਕ ਅਤੇ ਧਾਰਮਿਕ ਤੋਰ ਤੇ ਕਾਫੀ ਸਮਝ ਰੱਖਦੇ ਸਨ ਅਤੇ ਲੋਕਾਂ ਨੂੰ ਧਰਮ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਹਮੇਸ਼ਾ ਕੰਮ ਕਰਦੇ ਰਹਿੰਦੇ ਸਨ। 

Get the latest update about sewa singh sekhwan, check out more about truescoop, truescoop news app party, funeral today at 2pm & punjab

Like us on Facebook or follow us on Twitter for more updates.