ਵਿਦੇਸ਼ ਤੋਂ ਆਏ ਗੁਰਦਾਸਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਸ ਕਰ ਰਹੀ ਮਾਮਲੇ ਦੀ ਜਾਂਚ

ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਗੁਰਦਾਸਪੁਰ ਦੇ ਪਿੰਡ ਭੂਲੇ ਚੱਕ ਦੇ ਰਹਿਣ ਵਾਲੇ 29 ਸਾਲਾਂ ਐਨਆਰਆਈ ਨੌਜਵਾਨ ਰਘੁਬੀਰ ....

ਤਿੰਨ ਦਿਨ ਪਹਿਲਾਂ ਦੁਬਈ ਤੋਂ ਆਏ ਗੁਰਦਾਸਪੁਰ ਦੇ ਪਿੰਡ ਭੂਲੇ ਚੱਕ ਦੇ ਰਹਿਣ ਵਾਲੇ 29 ਸਾਲਾਂ ਐਨਆਰਆਈ ਨੌਜਵਾਨ ਰਘੁਬੀਰ ਸਿੰਘ ਦੀ ਸ਼ਕੀ ਹਲਾਤਾਂ ਵਿਚ ਹੋਈ ਮੌਤ। ਇਸ ਕਾਰਨ ਪੂਰੇ ਪਿੰਡ ਵਿਚ ਸਹਿਮ ਦਾ ਮਾਹੌਲ ਹੈ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੇ ਪਿੰਡ ਦੇ ਹੀ ਕੁੱਝ ਨੌਜਵਾਨਾਂ ਤੇ ਹੱਤਿਆ ਦੇ ਆਰੋਪ ਲਗਾਏ ਹਨ। ਪਰਿਵਾਰਕ ਮੈਬਰਾਂ ਦਾ ਕਹਿਣਾ ਕਿ ਉਹਨਾਂ ਦੇ ਪੁੱਤਰ ਨੂੰ ਪਿੰਡ ਦੇ ਹੀ ਕੁੱਝ ਨੌਜਵਾਨਾਂ ਨੇ ਪੈਸੇ ਖੋਹਣ ਕਰਕੇ ਕਤਲ ਕੀਤਾ ਹੈ।

 ਜ਼ਖਮੀ ਹਾਲਤ ਵਿਚ ਉਹਨਾਂ ਦਾ ਪੁੱਤਰ ਪਿੰਡ ਦੀ ਹੀ ਇਕ ਗਰਾਉਂਡ ਵਿਚ ਮਿਲਿਆ ਸੀ ਜਿਸ ਤੋ ਬਾਅਦ ਉਸ ਨੂੰ ਇਲਾਜ ਲਈ ਲਜਾਇਆ ਗਿਆ, ਪਰ ਉਸਦੀ ਮੌਤ ਹੋ ਗਈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਘਬੀਰ ਸਿੰਘ ਦੁਬਈ ਵਿਚ ਕੰਮ ਕਰਦਾ ਸੀ ਅਤੇ ਤਿੰਨ ਦਿਨ ਪਹਿਲਾਂ ਹੀ ਉਹ ਵਾਪਿਸ ਆਪਣੇ ਘਰ ਆਇਆ ਹੋਇਆ ਸੀ ਅਤੇ 11 ਅਕਤੂਬਰ ਨੂੰ ਉਹ ਆਪਣੇ ਦੋਸਤਾਂ ਦੇ ਨਾਲ ਘਰ ਤੋਂ ਬਾਹਰ ਘੁੰਮਣ ਗਿਆ ਸੀ। ਪਰ ਘਰ ਵਾਪਸ ਨਹੀਂ ਪਰਤਿਆ ਅਤੇ 12 ਅਕਤੂਬਰ ਦੀ ਸਵੇਰ ਨੂੰ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜ਼ਖ਼ਮੀ ਹਾਲਤ ਵਿਚ ਪਿੰਡ ਦੀ ਹੀ ਇਕ ਗਰਾਊਂਡ ਵਿਚ ਬੇਸੁੱਧ ਪਿਆ ਹੋਇਆ ਹੈ। ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੁੱਤਰ ਦੀ ਕਿਸੇ ਨੇ ਬੁਰੀ ਤਰ੍ਹਾਂ ਦੇ ਨਾਲ ਮਾਰਕੁੱਟ ਕੀਤੀ ਹੋਈ ਸੀ ਅਤੇ ਉਸਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਸਨ।

ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਗੁਰਦਾਸਪੁਰ ਦੇ ਇੱਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਅਤੇ ਕੱਲ੍ਹ ਉਸ ਦੀ ਮੌਤ ਹੋ ਗਈ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਦੀ ਹੱਤਿਆ ਕੀਤੀ ਹੈ। ਕਿਉਂਕਿ ਉਸ ਦੇ ਕੋਲੋਂ ਵਿਦੇਸ਼ੀ ਕਰੰਸੀ ਅਤੇ ਉਸ ਨੇ ਸੋਨਾ ਪਾਇਆ ਹੋਇਆ ਸੀ ਅਤੇ ਪੈਸੇ ਖੋਹਣ ਕਰਕੇ ਹੀ ਉਸ ਦੀ ਹੱਤਿਆ ਕੀਤੀ ਗਈ ਹੈ।

 ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਪੁਲਸ ਤੇ ਵੀ ਆਰੋਪ ਲਗਾਏ ਹਨ ਕਿ ਪੁਲਸ ਵੱਲੋਂ ਸਹੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਐੱਸਐੱਚਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਨ੍ਹਾਂ ਦੇ ਪੁੱਤਰ ਰਘਬੀਰ ਸਿੰਘ ਦੀ ਮਾਰ ਕੁਟਾਈ ਕਾਰਨ ਮੌਤ ਹੋਈ ਹੈ ਜੋ ਕਿ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਤੋਂ ਘਰ ਵਾਪਸ ਪਰਤਿਆ ਸੀ। ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਸ ਦਾ ਕਤਲ ਕੀਤਾ ਹੈ ਫਿਲਹਾਲ ਇਸ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਅੱਗੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Get the latest update about punjab, check out more about truescoop news, youth from abroad dies in suspicious circumstances, Gurdaspur & punjab crime news

Like us on Facebook or follow us on Twitter for more updates.