ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀਓ ਕਾਨਫਰੰਸ ਰਾਹੀ ਸੀਐੱਮ ਮਾਨ ਨੇ ਕੋਰੋਨਾ ਕੰਟਰੋਲ ਮਾਮਲੇ ਤੇ ਮੀਟਿੰਗ ਕੀਤੀ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਕੰਟਰੋਲ 'ਚ ਹੈ। ਪ੍ਧਾਨ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਮਾਨ ਨੇ ਪੰਜਾਬ ਦੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਬਾਰੇ ਪੂਰੀ ਜਾਣਕਾਰੀ ਲਈ। ਇਸ ਤੋਂ ਬਾਅਦ ਪੰਜਾਬ ਸਿਹਤ ਮੰਤਰੀ ਵਿਜੈ ਸਿੰਗਲਾ ਨੇ ਪੰਜਾਬ ਦੇ ਲੋਕਾਂ ਲਈ ਕੋਰੋਨਾ ਨਿਯਮ ਤੇ ਲੋਕਾਂ ਨੂੰ ਰਾਹਤ ਦੀ ਖਬਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ।
ਸੀਐੱਮ ਭਗਵੰਤ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਸ਼ਮੂਲੀਅਤ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਾਰੇ ਰਾਜਾਂ ਅਤੇ ਕੇਂਦਰ ਵਿਚਕਾਰ ਸਕਾਰਾਤਮਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਕਾਬੂ ਹੇਠ ਹਨ। ਅਸੀਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਲੋੜ ਅਨੁਸਾਰ ਹਰ ਕਦਮ ਚੁੱਕਾਂਗੇ।
ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਕੇਸ ਆ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਆਂਢੀ ਰਾਜਾਂ ਵਿੱਚ ਮਾਮਲੇ ਵਧ ਰਹੇ ਹਨ। ਇਸ ਲਈ ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਜਾਰੀ ਕੀਤੀ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜੇਕਰ ਜਾਣਾ ਜ਼ਰੂਰੀ ਹੋਵੇ ਤਾਂ ਮਾਸਕ ਪਾਓ। ਉਨ੍ਹਾਂ ਕਿਹਾ ਕਿ ਕੇਂਦਰ ਨੇ ਸਾਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
Get the latest update about NO FINE ON MASK, check out more about NO FINE FOR NOT WEARING MASK IN PUNJAB, PUNJAB NEWS, PM MODI & VIJAY SINGLA
Like us on Facebook or follow us on Twitter for more updates.