ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ 26 ਅਕਤੂਬਰ ਨੂੰ ਡੀਸੀ ਦਫਤਰਾਂ ਅੱਗੇ ਦਿੱਤਾ ਜਾਵੇਗਾ ਧਰਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, ਕਿ 26 ਅਕਤੂਬਰ ਨੂੰ ਦਿੱਲੀ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, ਕਿ 26 ਅਕਤੂਬਰ ਨੂੰ ਦਿੱਲੀ ਮੋਰਚੇ ਨੂੰ 11 ਮਹੀਨੇ ਪੂਰੇ ਹੋ ਰਹੇ ਹਨ ਅਤੇ ਲਖੀਮਪੁਰ ਯੂਪੀ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਹੋਰ ਮਸਲਿਆਂ ਨੂੰ ਲੈਕੇ ਦੇਸ਼ ਭਰ ਦੀਆਂ ਜਥੇਬੰਦੀਆਂ ਵੱਲੋਂ 26 ਅਕਤੂਬਰ ਨੂੰ ਦੇਸ਼ ਭਰ ਵਿਚ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਲਈ ਜਥੇਬੰਦੀ ਵਲੋ ਇਨ੍ਹਾਂ ਮੰਗਾਂ ਦੇ ਨਾਲ ਨਾਲ ਕੱਲ ਪੰਜਾਬ ਭਰ ਵਿਚ ਹੋਈ ਭਾਰੀ ਗੜ੍ਹੇਮਾਰੀ ਅਤੇ ਮੀਂਹ ਹਨੇਰੀ ਨਾਲ ਝੋਨੇ, ਬਾਸਮਤੀ, ਸਬਜ਼ੀਆਂ ਅਤੇ ਹਰੇ ਚਾਰੇ ਸਮੇਤ ਹੋਰ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਖਰਾਬ ਹੋਏ ਕਪਾਹ ਨਰਮੇ ਦਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਇਸ ਮੌਕੇ ਕਿਸਾਨ ਆਗੂਆਂ ਵੱਲੋ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵੱਲੋ ਦਿੱਤੇ ਬਿਆਨ ਕਿ ਕਈ ਕਿਸਾਨ ਜੱਥੇਬੰਦੀਆਂ ਨੇ ਅੰਦੋਲਨ ਖਤਮ ਕਰ ਦਿੱਤਾ ਹੈ, ਸਿਰਫ ਮੁੱਠੀ ਭਰ ਲੋਕ ਹੀ ਅੰਦੋਲਨ ਵਿਚ ਸ਼ਾਮਲ ਹਨ ਉਹ ਵੀ ਮੰਨ ਜਾਣਗੇ, ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਇਸ ਅੰਦੋਲਨ ਵਿਚ ਸ਼ਾਮਲ ਹਨ ਅਤੇ ਅੰਦੋਲਨ ਪੂਰੀ ਚੜਦੀਕਲਾ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ, ਕਿ ਇਹ ਅੰਦੋਲਨ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ।

Get the latest update about Kisan Mazdoor Jathebandi, check out more about will hold a dharna on October 26, truescoop news, punjab & in front of DC offices

Like us on Facebook or follow us on Twitter for more updates.