ਵੱਡੀ ਖ਼ਬਰ!! 25 ਜਨਵਰੀ ਨੂੰ ਹੋ ਸਕਦੈ ਪੰਜਾਬ ਬੰਦ

ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ 25 ਜਨਵਰੀ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅੱਜ ਗੁਰਦਾਸਪੁਰ 'ਚ ਲੋਕ ਭਲਾਈ...

ਗੁਰਦਾਸਪੁਰ— ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ 25 ਜਨਵਰੀ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅੱਜ ਗੁਰਦਾਸਪੁਰ 'ਚ ਲੋਕ ਭਲਾਈ ਵੈਲਫੇਅਰ ਸੁਸਾਇਟੀ ਵੱਲੋਂ ਪ੍ਰੈੱਸ ਕਾਨਫਰੰਸ ਕਰ ਲੋਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਤਾਂ ਜੋ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਲੋਕਾਂ ਸਾਹਮਣੇ ਆ ਸਕੇ।

ਜਦੋਂ ਅਸਲ ਜ਼ਿੰਦਗੀ 'ਚ ਧਰਮਿੰਦਰ ਬਣ ਇਹ ਸ਼ਖਸ ਜਾ ਚੜ੍ਹਿਆ ਟੈਂਕੀ 'ਤੇ, ਜਾਣੋ ਕੀ ਹੋਇਆ ਅੱਗੇ...

ਇਸ ਮੌਕੇ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਜੋ 25 ਜਨਵਰੀ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ ਉਹ ਇਸਦਾ ਸਮਰਥਨ ਕਰਦੇ ਹਨ ਅਤੇ ਇਸ ਬੰਦ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਕਰਨਗੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਅਤੇ ਮਜਦੂਰਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਦਿਤੀ ਜਾ ਰਹੀ ਮਜਦੂਰਾਂ ਨੂੰ ਮਾਨ ਪਤਾ ਨਹੀਂ ਦਿੱਤਾ ਜਾ ਰਿਹਾ ਇਸ ਲਈ ਉਹ ਪੰਜਾਬ ਨੂੰ ਮੁਕੰਮਲ ਬੰਦ ਕਰ ਆਪਣਾ ਰੋਸ਼ ਵਿਅਕਤ ਕਰਨਗੇ ਇਸ ਲਈ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬੰਦ ਨੂੰ ਸਫਲ ਬਣਾਉਣ ਲਈ ਉਹਨਾਂ ਨੂੰ ਸਹਿਯੋਗ ਕਰਨ।

ਇੱਧਰ ਮਾਂ ਨੇ ਛੱਡਿਆ ਮਾਸੂਮ ਦਾ ਹੱਥ, ਓਧਰ ਮੌਤ ਨੇ ਲਾਇਆ ਗਲੇ!!

Get the latest update about Punjab News, check out more about Gurdaspur News, Punjab Band, News In Punjabi & Punjab Government

Like us on Facebook or follow us on Twitter for more updates.