ਚੰਡੀਗੜ੍ਹ 'ਚ ਵੀ ਮਿੰਨੀ ਲਾਕਡਾਊਨ ਨੂੰ ਇਕ ਹਫ਼ਤੇ ਲਈ ਵਧਾਇਆ ਗਿਆ ਅੱਗੇ

ਪੰਜਾਬ ਅਤੇ ਹਰਿਆਣਾ ਨੇ ਆਪਣੇ ਸੂਬਿਆਂ 'ਚ ਲਾਕਡਾਊਨ ਨੂੰ ਵਧਾ ਦਿੱਤਾ ਹੈ। ਇਸ ਦੇ ............

ਪੰਜਾਬ ਅਤੇ ਹਰਿਆਣਾ ਨੇ ਆਪਣੇ ਸੂਬਿਆਂ 'ਚ ਲਾਕਡਾਊਨ ਨੂੰ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਮਿੰਨੀ ਲਾਕਡਾਊਨ ਨੂੰ ਇਕ ਹਫ਼ਤੇ ਲਈ ਵਧਿਆ ਹੈ। 

ਇਸ ਸਬੰਧੀ ਫੈਸਲਾ ਲੈਣ ਲਈ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸੋਮਵਾਰ ਨੂੰ ਟ੍ਰਾਈਸਿਟੀ ਅਧਿਕਾਰੀਆਂ ਦੀ ਮੀਟਿੰਗ ਕੀਤੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ, ਪੰਚਕੁਲਾ ਤੇ ਮੁਹਾਲੀ ਵਿਚ ਇਕੋ ਜਿਹੀ ਰਣਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। 

ਮੌਜੂਦਾ ਸਖ਼ਤੀਆਂ ਨੂੰ ਪੰਚਕੂਲਾ ਵਿਚ 24 ਮਈ ਤੱਕ ਵਧਾ ਦਿੱਤਾ ਗਿਆ ਹੈ, ਜਦੋਂਕਿ ਮੁਹਾਲੀ ਵਿਚ ਪਾਬੰਦੀਆਂ 31 ਮਈ ਤੱਕ ਲਾਗੂ ਰਹਿਣਗੀਆਂ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਦੁਕਾਨਾਂ ‘ਤੇ ਔਡ-ਈਵਨ ਸਿਸਟਮ ਸ਼ੁਰੂ ਕਰ ਸਕਦਾ ਹੈ, ਤਾਂ ਜੋ ਹੋਰ ਦੁਕਾਨਾਂ ਵੀ ਇਸ ਪ੍ਰਬੰਧ ਅਧੀਨ ਖੁੱਲ੍ਹ ਸਕਣ। 

ਇਸ ਵੇਲੇ ਸਿਰਫ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ, ਜਿਸ ਵਿਚ ਕਰੀਆਨਾ, ਦੁੱਧ, ਸਬਜ਼ੀਆਂ-ਫਲ, ਮੀਟ, ਪਸ਼ੂ ਫੀਡ, ਮੋਬਾਈਲ ਰਿਪੇਅਰ ਅਤੇ ਆਪਟੀਕਸ ਦੀਆਂ ਦੁਕਾਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਕੈਮਿਸਟ ਦੁਕਾਨਾਂ, ਏਟੀਐਮ, ਦਵਾਈਆਂ, ਫਾਰਮਾਸਿਊਟੀਕਲ ਤੇ ਇਸ ਦੇ ਹੋਰ ਸਮਾਨ ਦੀਆਂ ਦੁਕਾਨਾਂ ਵੀ ਖੁੱਲੀਆਂ ਹਨ, ਜਦੋਂ ਕਿ ਹੋਰ ਸਾਰੀਆਂ ਗੈਰ-ਲਾਜ਼ਮੀ ਦੁਕਾਨਾਂ ਬੰਦ ਹਨ। 

ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਉਹ ਲਾਕਡਾਊਨ ਵਿਚ ਵਪਾਰੀਆਂ ਨੂੰ ਕੁਝ ਰਾਹਤ ਦੇਣ ਬਾਰੇ ਵਿਚਾਰ ਕਰ ਰਹੇ ਹਨ। ਇਸ ਤਹਿਤ ਦੁਕਾਨਾਂ ‘ਤੇ ਔਡ-ਈਵਨ ਸਿਸਟਮ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਾਰੀਆਂ ਦੁਕਾਨਾਂ ਨੂੰ ਵੀ ਤਿੰਨ ਤੋਂ ਚਾਰ ਦਿਨਾਂ ਲਈ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ।

Get the latest update about mini lockdown, check out more about true scoop news, true scoop, extended & punjab

Like us on Facebook or follow us on Twitter for more updates.