ਆਟੋ ਤੇ ਗੱਡੀ ਦੀ ਟੱਕਰ 'ਚ 1 ਨੌਜਵਾਨ ਮੌਤ, ਪੁਲਸ ਵੱਲੋਂ ਕਾਰਵਾਈ ਨਾ ਕਰਨ ਦੇ ਪਰਿਵਾਰਕ ਮੈਬਰਾਂ ਨੇ ਲਗਾਏ ਦੋਸ਼

ਅੰਮ੍ਰਿਤਸਰ ਦੇ ਥਾਣਾ ਸੀ ਡਿਵੀਜ਼ਨ ਪੁਲਸ ਸਟੇਸ਼ਨ ਦੇ ਬਾਹਰ ਲਾਸ਼ ਰੱਖ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਰਿਸ਼ਤੇਦਾਰਾਂ ਦਾ ਕਹਿਣਾ ਹੈ ...

ਅੰਮ੍ਰਿਤਸਰ ਦੇ ਥਾਣਾ ਸੀ ਡਿਵੀਜ਼ਨ ਪੁਲਸ ਸਟੇਸ਼ਨ ਦੇ ਬਾਹਰ ਲਾਸ਼ ਰੱਖ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਐਕਸੀਡੈਂਟ ਦੇ ਵਿਚ ਮੌਤ ਹੋ ਗਈ ਹੈ, ਪਰ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਹੋ ਰਹੀ, ਇਸ ਲਈ ਉਹ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਰੋਸ਼ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹਨ। ਮ੍ਰਿਤਕ ਨੌਜਵਾਨ ਦਾ ਨਾਂ ਜੋਬਨਜੀਤ ਸਿੰਘ ਸੀ ਤੇ ਉਹ ਆਟੋ ਚਲਾਂਦਾ ਸੀ। ਤਿੰਨ ਦਿਨ ਪਹਿਲਾਂ ਉਸਦੇ ਆਟੋ ਦਾ ਇਕ ਗੱਡੀ ਨਾਲ ਐਕਸੀਡੈਂਟ ਹੋ ਗਿਆ ਸੀ ਜਿਸ ਵਿਚ ਜੋਬਨਜੀਤ ਬੜੀ ਬੁਰੀ ਤਰਾਂ ਜਖਮੀ ਹੋ ਗਿਆ ਤੇ ਉਸਦੀ ਲੱਤ ਦੀ ਹੱਡੀ ਵੀ ਟੁੱਟ ਗਈ। ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਪੈਸੇ ਹੱਥੋਂ ਉਸਦਾ ਇਲਾਜ ਨਹੀਂ ਹੋ ਸਕਿਆ ਜਿਸਦੇ ਚਲਦੇ ਅੱਜ ਉਸਦੀ ਮੌਤ ਹੋ ਗਈ। ਗੁੱਸੇ ਵਿਚ ਆਏ ਪਰਿਵਾਰਕ ਮੈਬਰਾਂ ਨੇ ਥਾਣਾ ਸੀ ਡਿਵੀਜ਼ਨ ਦੇ ਬਾਹਰ ਮ੍ਰਿਤਕ ਦੇਹ ਰੱਖ ਕੇ ਰੋਸ਼ ਪ੍ਰਦਰਸ਼ਨ ਕੀਤਾ। 

ਅੰਮ੍ਰਿਤਸਰ ਦੇ ਥਾਣਾ ਸੀ ਡਵੀਜ਼ਨ ਪੁਲਸ ਸਟੇਸ਼ਨ ਦੇ ਬਾਹਰ ਮ੍ਰਿਤਕ ਦੇਹ ਰੱਖ ਕੇ ਰੋਸ਼ ਪ੍ਰਦਰਸ਼ਨ  ਕੀਤਾ ਗਿਆ ਕਿਉਂਕਿ ਮ੍ਰਿਤਕ ਨੌਜਵਾਨ ਅਤੇ ਉਸਦਾ ਪਰਿਵਾਰ ਆਟੋ ਵਿਚ ਜਾ ਰਹੇ ਸਨ ਪਰ ਇੱਕ ਗੱਡੀ ਦੇ ਨਾਲ ਐਕਸੀਡੈਂਟ ਹੋਇਆ ਅਤੇ ਉਸ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਉਸ ਦਾ ਦੋ ਦਿਨਾਂ ਤੱਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਪਰ ਉਸ ਤੋਂ ਬਾਅਦ ਉਸਦੇ ਬੇਟੇ ਦੀ ਮੌਤ ਹੋ ਗਈ ਅਤੇ ਪੁਲਸ ਵੱਲੋਂ ਦੋਸ਼ੀਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਇਸ ਲਈ ਉਹ ਅੱਜ ਰੋਸ਼ ਪ੍ਰਦਰਸ਼ਨ ਕਰ ਰਹੇ ਹਨ, ਹੁਣ ਉਨ੍ਹਾਂ ਨੂੰ ਪੁਲਸ ਦੇ ਉੱਚ ਅਧਿਕਾਰੀਆਂ ਦੁਆਰਾ ਭਰੋਸਾ ਦਿੱਤਾ ਗਿਆ ਹੈ ਕਿ ਜਲਦੀ ਹੀ ਮੁਲਜ਼ਮ ਗ੍ਰਿਫਤਾਰ ਕਰ ਲਏ ਜਾਣਗੇ। ਜਿਸ ਤੋਂ ਬਾਅਦ ਉਨ੍ਹਾਂ ਦਾ ਧਰਨਾ ਸਮਾਪਤ ਕਰ ਦਿੱਤਾ ਗਿਆ।

Get the latest update about truescoop, check out more about punjab, road accident, truescoop news & amritsar

Like us on Facebook or follow us on Twitter for more updates.