ਪੰਜਾਬ ਭਾਜਪਾ ਆਗੂਆਂ ਦੀ PM ਨਾਲ ਮੀਟਿੰਗ ਖਤਮ: ਪ੍ਰਕਾਸ਼ ਪੁਰਬ ਤੋਂ ਪਹਿਲਾਂ 19 ਨੂੰ ਖੁੱਲ੍ਹ ਸਕਦੈ ਕਰਤਾਰਪੁਰ ਲਾਂਘਾ

ਭਾਰਤ-ਪਾਕਿ ਵਿਚਾਲੇ ਬੰਦ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲ੍ਹ ਸਕਦਾ....

ਭਾਰਤ-ਪਾਕਿ ਵਿਚਾਲੇ ਬੰਦ ਕਰਤਾਰਪੁਰ ਲਾਂਘਾ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੁੱਲ੍ਹ ਸਕਦਾ ਹੈ। ਇਹ ਸੰਕੇਤ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਗਏ ਭਾਜਪਾ ਆਗੂਆਂ ਨੇ ਇਹ ਮੁੱਦਾ ਉਨ੍ਹਾਂ ਦੇ ਸਾਹਮਣੇ ਉਠਾਇਆ ਹੈ। ਜਿਸ 'ਤੇ ਪ੍ਰਧਾਨ ਮੰਤਰੀ ਨੇ ਇਸ 'ਤੇ ਗੌਰ ਕਰਨ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਤੋਂ ਬਾਅਦ ਭਾਜਪਾ ਨੇਤਾ ਕੱਲ ਸ਼ਾਮ ਨੂੰ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।

ਕਰੋਨਾ ਕਾਰਨ ਪਿਛਲੇ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਵਿਰੋਧੀ ਅਕਾਲੀ ਦਲ ਵੀ ਇਸ ਨੂੰ ਲੈ ਕੇ ਮੁੱਦਾ ਉਠਾ ਰਹੇ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਵੀ ਪੁਸ਼ਟੀ ਕੀਤੀ ਕਿ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਦੀ ਹੈ, ਇਸ ਲਈ ਇਹ ਮੰਗ ਉਠਾਈ ਗਈ ਹੈ।

ਕਿਸਾਨਾਂ ਨੇ ਗੱਲ ਨਹੀਂ ਕੀਤੀ
ਕਿਸਾਨ ਅੰਦੋਲਨ ਦੇ ਮੁੱਦੇ 'ਤੇ ਹਰਜੀਤ ਗਰੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਦਾ ਮਾਮਲਾ ਵੀ ਉਠਾਉਣਾ ਚਾਹੁੰਦੇ ਹਨ। ਇਸ ਬਾਰੇ ਕਿਸਾਨ ਆਗੂਆਂ ਨੂੰ ਦੱਸਿਆ ਸੀ ਕਿ ਉਹ ਪੀ.ਐੱਮ ਨੂੰ ਮਿਲਣ ਜਾ ਰਹੇ ਹਨ, ਉਹ ਕੁੱਝ ਕਹਿਣਾ ਚਾਹੁੰਦੇ ਹਨ, ਤਾਂ ਦੱਸਣ। ਇਸ ’ਤੇ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ 2-3 ਦਿਨਾਂ ਦਾ ਸਮਾਂ ਚਾਹੀਦਾ ਹੈ।

ਗਰੇਵਾਲ ਨੇ ਦੋਸ਼ ਲਾਇਆ ਕਿ ਕੁਝ ਲੋਕ ਇਸ ਅੰਦੋਲਨ ਨੂੰ 2024 ਤੱਕ ਖਿੱਚਣਾ ਚਾਹੁੰਦੇ ਹਨ ਤਾਂ ਜੋ ਉਹ ਪੀਐਮ ਮੋਦੀ ਦੇ ਅਕਸ ਨੂੰ ਖਰਾਬ ਕਰ ਸਕਣ। ਕੇਂਦਰ ਸਰਕਾਰ ਇਸ ਦੇ ਹੱਲ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ, ਆਰ.ਪੀ. ਸ਼ਾਮਲ ਹਨ।

ਬੀਜੇਪੀ ਦੀ ਵੱਡੀ ਮੁਸ਼ਕਿਲ ਕਿਸਾਨ ਅੰਦੋਲਨ
ਪੰਜਾਬ ਵਿਚ ਭਾਜਪਾ ਦੀ ਸਭ ਤੋਂ ਵੱਡੀ ਸਮੱਸਿਆ ਕਿਸਾਨ ਅੰਦੋਲਨ ਹੈ। ਕੇਂਦਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਭਾਜਪਾ ਦਾ ਵਿਰੋਧ ਕਰ ਰਹੇ ਹਨ। ਦਿੱਲੀ ਸਰਹੱਦ 'ਤੇ ਪਿਛਲੇ ਕਰੀਬ ਇਕ ਸਾਲ ਤੋਂ ਅੰਦੋਲਨ ਚੱਲ ਰਿਹਾ ਹੈ। ਪੰਜਾਬ ਵਿਚ ਭਾਜਪਾ ਦੇ ਹਰ ਛੋਟੇ ਜਾਂ ਵੱਡੇ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ। ਇੱਥੋਂ ਤੱਕ ਕਿ ਕਿਸਾਨ ਕੇਂਦਰੀ ਮੰਤਰੀਆਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪੀਐਮ ਮੋਦੀ ਦੇ ਪ੍ਰੋਗਰਾਮ ਦਾ ਜਨਤਕ ਥਾਂ 'ਤੇ ਸਿੱਧਾ ਪ੍ਰਸਾਰਣ ਦਿਖਾਉਣ ਦਾ ਵੀ ਵਿਰੋਧ ਕੀਤਾ ਗਿਆ।

ਭਾਜਪਾ ਪਹਿਲੀ ਵਾਰ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ
ਭਾਜਪਾ ਲਈ ਇਸ ਵਾਰ ਪੰਜਾਬ ਚੋਣਾਂ ਅਹਿਮ ਹਨ। ਹੁਣ ਤੱਕ ਭਾਜਪਾ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਸੀ। ਕਿਸਾਨ ਅੰਦੋਲਨ ਕਾਰਨ ਅਕਾਲੀ ਦਲ ਨੇ ਗਠਜੋੜ ਤੋੜ ਦਿੱਤਾ। ਹੁਣ ਭਾਜਪਾ ਪੰਜਾਬ ਦੀਆਂ 117 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।

Get the latest update about Delhi, check out more about On Resolving Farmers Agitation, Meeting With PM Modi, Center GOVT & Punjab BJP Leaders

Like us on Facebook or follow us on Twitter for more updates.