ਪੰਜਾਬ ਪੁਲਿਸ ਦੀ ਕਾਰਵਾਈ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਦੇ 3 ਸਾਥੀ ਗ੍ਰਿਫਤਾਰ

ਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਬਠਿੰਡਾ ਤੋਂ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿੱਚ...

ਚੰਡੀਗੜ੍ਹ- ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਬਠਿੰਡਾ ਤੋਂ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਦੇ ਗੁਰਗੇ ਹਨ। ਇਨ੍ਹਾਂ ਤਿੰਨਾਂ ਕੋਲੋਂ ਚਾਰ ਪਿਸਤੌਲ, 20 ਜਿੰਦਾ ਕਾਰਤੂਸ ਅਤੇ ਇੱਕ ਆਈ20 ਕਾਰ ਬਰਾਮਦ ਕੀਤੀ ਗਈ ਹੈ। ਫੜੇ ਗਏ ਤਿੰਨ ਮੁਲਜ਼ਮ ਲਵਪ੍ਰੀਤ ਸਿੰਘ ਉਰਫ ਸਚਿਨ, ਹਿੰਮਤਵੀਰ ਸਿੰਘ ਗਿੱਲ ਅਤੇ ਬਲਕਰਨ ਉਰਫ ਵਿੱਕੀ ਮੁਕਤਸਰ ਦੇ ਰਹਿਣ ਵਾਲੇ ਹਨ।

ਏਜੀਟੀਐੱਫ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਤਿੰਨਾਂ ਨੂੰ ਬਠਿੰਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਹ ਤਿੰਨੋਂ ਮਾਲਵੇ ਦੇ ਇੱਕ ਵੱਡੇ ਵਪਾਰੀ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਵਪਾਰੀ ਤੋਂ ਫਿਰੌਤੀ ਵਸੂਲੀ ਜਾਣੀ ਸੀ।

ਮੁਲਜ਼ਮ ਨਸ਼ੇ ਅਤੇ ਹਥਿਆਰਾਂ ਦਾ ਚਲਾਉਂਦੇ ਹਨ ਰੈਕੇਟ
ਡੀਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਸਚਿਨ ਅਤੇ ਹਿੰਮਤਵੀਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਪੰਜਾਬ ਤੋਂ ਇਲਾਵਾ ਉਹ ਹਰਿਆਣਾ ਅਤੇ ਦਿੱਲੀ ਵਿੱਚ ਵੀ ਇਹ ਰੈਕੇਟ ਚਲਾਉਂਦੇ ਹਨ। ਇਨ੍ਹਾਂ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰ ਟਾਰਗੇਟ ਕਿਲਿੰਗ ਲਈ ਇਨ੍ਹਾਂ ਦੇ ਸਾਥੀਆਂ ਤੱਕ ਪਹੁੰਚਾਏ ਜਾਣੇ ਸਨ।

ਦਿੱਲੀ ਦੇ ਗੈਂਗਸਟਰ ਨੂੰ ਲੁਕਣ ਲਈ ਦਿੱਤੀ ਗਈ ਸੀ ਜਗ੍ਹਾ, ਉਥੋਂ ਹੋਇਆ ਖੁਲਾਸਾ
ਉਨ੍ਹਾਂ ਕਿਹਾ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਜੇਲ 'ਚ ਬੰਦ ਲਾਰੈਂਸ ਬਿਸ਼ਨੋਈ  ਦੇ ਭਰਾ ਅਨਮੋਲ ਬਿਸ਼ਨੋਈ ਦੇ ਇਸ਼ਾਰੇ 'ਤੇ ਉਹ ਐੱਨ.ਸੀ.ਆਰ. ਦੇ ਗੈਂਗਸਟਰਾਂ ਨੂੰ ਲੁਕਣ ਦੀਆਂ ਥਾਵਾਂ ਮੁਹੱਈਆ ਕਰਵਾਉਂਦੇ ਸਨ। ਹਾਲ ਹੀ ਵਿੱਚ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਯੂਨਿਟ ਕਾਊਂਟਰ ਇੰਟੈਲੀਜੈਂਸ ਨੇ ਲੋੜੀਂਦੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਤੋਂ ਪਤਾ ਲੱਗਾ ਕਿ ਸਚਿਨ ਅਤੇ ਉਸ ਦੇ ਸਾਥੀਆਂ ਨੇ ਹੀ ਪੰਜਾਬ ਵਿਚ ਲੁਕਣ ਲਈ ਜਗ੍ਹਾ ਦਿੱਤੀ ਸੀ। ਇਨ੍ਹਾਂ ਸਾਰਿਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Get the latest update about 3 henchmen arrested, check out more about goldy brar, Online Punjabi News, punjab news & Truescoop News

Like us on Facebook or follow us on Twitter for more updates.