ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ 'ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ

ਅੰਮ੍ਰਿਤਸਰ:-ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ...................

ਅੰਮ੍ਰਿਤਸਰ:-ਮੀਰੀ ਪੀਰੀ ਦੇ ਮਾਲਿਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਜਿਥੇ ਉਹਨਾ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆ ਹਨ। ਸ੍ਰੋਮਣੀ ਕਮੇਟੀ ਵਲੋਂ ੳਜ ਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ। ਅਤੇ ਸਮਾਗਮ ਕੀਤੇ ਜਾ ਰਹੇ ਹਨ ।

ਇਸ ਮੌਕੇ ਗਲਬਾਤ ਕਰਦਿਆਂ ਸਿਖ ਸਰਧਾਲੂਆਂ ਨੇ ਦਸਿਆ ਕਿ ਅਜ ਸਿਖਾ ਲਈ ਬਹੁਤ ਹੀ ਵਡਾ ਅਤੇ ਖੁਸ਼ੀ ਦਾ ਦਿਹਾੜਾ ਹੈ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵਡੀ ਗਿਣਤੀ ਵਿਚ ਸਚਖੰਡ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ। 

ਅਤੇ ਜਿਥੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀਆ ਇਕ ਦੂਜੇ ਨੂੰ  ਵਧਾਈਆ  ਦਿਤੀਆ ਜਾ ਰਹੀਆ ਹਨ ਉਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾ ਰਹੀ ਹੈ।

Get the latest update about a large number, check out more about guru hargobind 6th patshahi, devotees arrived, punjab & at sachkhand sri harmandir sahib

Like us on Facebook or follow us on Twitter for more updates.