ਲਖੀਮਪੁਰ ਘਟਨਾ: ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੇ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਲਈ, ਕਿਸਾਨਾਂ ਵਲੋਂ ਕੀਤਾ ਗਿਆ ਰੇਲਵੇ ਟਰੈਕ ਜਾਮ

ਲਖੀਮਪੁਰ ਘਟਨਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਅਤੇ....

ਲਖੀਮਪੁਰ ਘਟਨਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਿਸਾਨ ਮੋਰਚੇ ਦੀ ਤਰਫੋਂ ਅੱਜ ਪਠਾਨਕੋਟ 'ਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕੀਤਾ ਗਿਆ, ਕਿਸਾਨ ਮੋਰਚੇ ਨੇ ਹਿਮਗਿਰੀ ਐਕਸਪ੍ਰੈਸ ਨੂੰ ਰੋਕਿਆ, ਹਾਵੜਾ ਰਾਇਸੀ ਤੋਂ ਹਿਮਗਿਰੀ ਐਕਸਪ੍ਰੈਸ ਜੰਮੂ ਜਾ ਰਹੀ ਸੀ, ਯਾਤਰੀਆਂ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।


ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਠਾਨਕੋਟ ਵਿਚ ਰੇਲ ਗੱਡੀਆਂ ਵੀ ਰੋਕੀਆਂ ਗਈਆਂ ਅਤੇ ਲਖੀਮਪੁਰ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕੀਤੇ ਗਏ। 

ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਮੁੱਖ ਮੰਗ ਇਹ ਹੈ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਗ੍ਰਿਫਤਾਰ ਕੀਤਾ ਜਾਵੇ। ਪਠਾਨਕੋਟ ਵਿਚ ਕਿਸਾਨਾਂ ਵੱਲੋਂ ਹਿਮਗਿਰੀ ਐਕਸਪ੍ਰੈਸ ਨੂੰ ਰੋਕਿਆ ਗਿਆ ਅਤੇ ਰੇਲਵੇ ਟਰੈਕਾਂ ਨੂੰ ਰੋਕ ਦਿੱਤਾ ਗਿਆ। ਸੁਰੱਖਿਆ ਦੇ ਸਖਤ ਪ੍ਰਬੰਧ ਵੀ ਕੀਤੇ ਗਏ ਸਨ।

Get the latest update about Lakhimpur incident, check out more about pathankot, by farmers demanding resignation, punjab & truescoop

Like us on Facebook or follow us on Twitter for more updates.