ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 30 ਪੈਸੇ ਅਤੇ 35 ਪੈਸੇ ਦਾ ਵਾਧਾ ਕੀਤਾ ਹੈ। ਲਗਾਤਾਰ 8 ਦਿਨਾਂ ਦੌਰਾਨ ਕੀਮਤਾਂ ਵਿਚ ਵਾਧੇ ਨਾਲ ਪੈਟਰੋਲ 2.34 ਰੁਪਏ ਅਤੇ ਡੀਜ਼ਲ 2.57 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਸ ਸਾਲ ਕੁੱਲ ਮਿਲਾ ਕੇ 20 ਵਾਰ ਤੇਲ ਕੀਮਤਾਂ ਵਧਾਈਆਂ ਗਈਆਂ ਹਨ, ਜਿਸ ਨਾਲ ਇਸ ਸਾਲ ਪੈਟਰੋਲ 5.58 ਰੁਪਏ ਅਤੇ ਡੀਜ਼ਲ 5.93 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।
ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90.30 ਰੁਪਏ ਅਤੇ ਡੀਜ਼ਲ ਦੀ 81.42 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 90 ਰੁਪਏ 73 ਪੈਸੇ ਤੇ ਡੀਜ਼ਲ ਦੀ 81 ਰੁਪਏ 81 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 90 ਰੁਪਏ 85 ਪੈਸੇ ਤੇ ਡੀਜ਼ਲ ਦੀ 81 ਰੁਪਏ 92 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।
ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90 ਰੁਪਏ 91 ਪੈਸੇ ਅਤੇ ਡੀਜ਼ਲ ਦੀ 81 ਰੁਪਏ 99 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 91 ਰੁਪਏ 21 ਪੈਸੇ ਅਤੇ ਡੀਜ਼ਲ ਦੀ 82 ਰੁਪਏ 25 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 85 ਰੁਪਏ 93 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ 40 ਪੈਸੇ ਪ੍ਰਤੀ ਲਿਟਰ ਰਹੀ।