ਕੈਪਟਨ ਅਮਰਿੰਦਰ ਸਿੰਘ ਦਾ 15 ਦਿਨਾਂ ਅੰਦਰ ਨਵੀਂ ਪਾਰਟੀ ਬਣਾਉਣ ਦਾ ਐਲਾਨ! ਇੱਕ ਦਰਜਨ ਨੇਤਾ ਹਨ ਸੰਪਰਕ 'ਚ

ਪੰਜਾਬ ਵਿਚ ਕਾਂਗਰਸ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਾਲਾਂਕਿ ਖ਼ਬਰਾਂ ਹਨ ਕਿ ਚੰਨੀ ਅਤੇ ਸਿੱਧੂ ਦੇ ਵਿਚਕਾਰ ਵੀਰਵਾਰ ਨੂੰ...

ਪੰਜਾਬ ਵਿਚ ਕਾਂਗਰਸ ਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਾਲਾਂਕਿ ਖ਼ਬਰਾਂ ਹਨ ਕਿ ਚੰਨੀ ਅਤੇ ਸਿੱਧੂ ਦੇ ਵਿਚਕਾਰ ਵੀਰਵਾਰ ਨੂੰ ਹੋਈ ਮੀਟਿੰਗ ਵਿਚ ਕੁੱਝ ਮੰਗਾਂ 'ਤੇ ਸਹਿਮਤੀ ਉਪਰੰਤ ਸਿੱਧੂ ਆਪਣੇ ਅਹੁਦੇ 'ਤੇ ਮੁੜ ਰਾਜ਼ੀ ਹੋ ਗਏ ਹਨ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕਰਕੇ ਆਏ ਹਨ। ਦਿੱਲੀ ਵਿਚ ਲੰਮੀ ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਉਹ ਗ੍ਰਹਿ ਮੰਤਰੀ ਨਾਲ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਆਏ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਉਹ ਹੁਣ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹੇ ਜਾਣ ਕਿ ਉਹ ਨਾ ਭਾਜਪਾ ਵਿਚ ਜਾਣਗੇ ਅਤੇ ਨਾ ਹੀ ਕਾਂਗਰਸ ਵਿਚ ਰਹਿਣਗੇ। ਇਥੋਂ ਤੱਕ ਕਿ ਉਨ੍ਹਾਂ ਨੇ ਬੀਤੀ ਦੇਰ ਰਾਤ ਆਪਣੇ ਟਵਿੱਟਰ ਅਕਾਊਂਟ ਤੋਂ 'ਕਾਂਗਰਸ' ਸ਼ਬਦ ਹਟਾ ਦਿੱਤਾ ਹੈ।

ਹੁਣ ਚਰਚਾਵਾਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਨਵੀਂ ਪਾਰਟੀ ਦਾ ਐਲਾਨ ਕਰਨਗੇ, ਜੋ ਕਿ ਇਹ ਐਲਾਨ ਅਗਲੇ ਆਉਣ ਵਾਲੇ 15 ਦਿਨਾਂ ਦੇ ਅੰਦਰ ਹੋ ਸਕਦਾ ਹੈ। ਇਹ ਵੀ ਖ਼ਬਰ ਹੈ ਕਿ ਕੈਪਟਨ ਦੀ ਸਭ ਤੋਂ ਵੱਡੀ ਤੇ ਪਹਿਲੀਕਦਮੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੋਵੇਗਾ। ਅਮਿਤ ਸ਼ਾਹ ਨਾਲ ਕੈਪਟਨ ਦੀ ਮੁਲਾਕਾਤ ਵੀ ਇਸ ਪਾਸੇ ਵੱਲ ਵੇਖੀ ਜਾ ਰਹੀ ਹੈ।

ਸੂਤਰਾਂ ਅਨੁਸਾਰ, ਕਰੀਬ ਇੱਕ ਦਰਜਨ ਕਾਂਗਰਸੀ ਆਗੂ ਕੈਪਟਨ ਦੇ ਸੰਪਰਕ ਵਿਚ ਹਨ। ਫਿਲਹਾਲ, ਕੈਪਟਨ ਆਪਣੇ ਸਮਰਥਕਾਂ ਨਾਲ ਅਗਲੇ ਕਦਮ ਬਾਰੇ ਚਰਚਾ ਕਰ ਰਿਹਾ ਹੈ। ਅਜਿਹੀਆਂ ਅਟਕਲਾਂ ਹਨ ਕਿ ਉਹ ਪੰਜਾਬ ਦੇ ਕੁਝ ਕਿਸਾਨ ਆਗੂਆਂ ਨੂੰ ਵੀ ਮਿਲ ਸਕਦੇ ਹਨ। ਬੁੱਧਵਾਰ ਨੂੰ ਅਮਰਿੰਦਰ ਸਿੰਘ ਅਤੇ ਗ੍ਰਹਿ ਮੰਤਰੀ ਸ਼ਾਹ ਦਰਮਿਆਨ ਹੋਈ ਮੁਲਾਕਾਤ ਤੋਂ ਬਾਅਦ ਇਹ ਕਿਆਸ ਤੇਜ਼ ਹੋ ਗਏ ਸਨ ਕਿ ਸਾਬਕਾ ਮੁੱਖ ਮੰਤਰੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। 

ਹਾਲਾਂਕਿ ਖੁਦ ਅਮਰਿੰਦਰ ਸਿੰਘ ਨੇ ਇਸ ਤੋਂ ਇਨਕਾਰ ਕੀਤਾ ਸੀ। ਰਿਪੋਰਟ ਅਨੁਸਾਰ, ਕੈਪਟਨ ਦੇ ਇੱਕ ਕਰੀਬੀ ਸਹਿਯੋਗੀ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਚ ਮਜ਼ਬੂਤ ਆਧਾਰ ਨਹੀਂ ਹੈ। ਅਮਰਿੰਦਰ ਪਾਰਟੀ ਬਣਾਉਣ ਦੇ ਰਾਹ 'ਤੇ ਹਨ ਅਤੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੁਝ ਨੇਤਾਵਾਂ ਦੇ ਉਨ੍ਹਾਂ ਨਾਲ ਸ਼ਾਮਲ ਹੋਣ ਦੀ ਉਮੀਦ ਹੈ। ਜੇ ਨਵੀਂ ਪਾਰਟੀ 40 ਸੀਟਾਂ ਵੀ ਜਿੱਤ ਲੈਂਦੀ ਹੈ, ਤਾਂ ਸਿਆਸੀ ਸਮੀਕਰਨ ਬਦਲ ਜਾਣਗੇ।  ਰਾਸ਼ਟਰਪਤੀ ਰਾਜ ਦਾ ਕਾਰਨ ਬਣ ਸਕਦਾ ਹੈ।

Get the latest update about truescoop, check out more about punjab cm, cpat vs channi, jalandhar news & Captain Amarinder Singh

Like us on Facebook or follow us on Twitter for more updates.