ਪੰਜਾਬ ਕਾਂਗਰਸ ਦੇ ਮਤਭੇਦਾਂ 'ਤੇ ਹੋ ਸਕਦੈ ਵੱਡਾ ਫੈਸਲਾ, ਸੋਨੀਆ ਗਾਂਧੀ ਨੇ 20 ਜੂਨ ਨੂੰ ਵੱਡੇ ਨੇਤਾਵਾਂ ਨੂੰ ਬੁਲਾਇਆ ਦਿੱਲੀ

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਹੋ ਰਹੀ ਲੜਾਈ ਨੂੰ ਖਤਮ ਕਰਨ ਲਈ ਹੁਣ ਇਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਕਾਂਗਰਸ .................

ਨਵੀਂ ਦਿੱਲੀ: ਪੰਜਾਬ ਕਾਂਗਰਸ ਵਿਚ ਹੋ ਰਹੀ ਲੜਾਈ ਨੂੰ ਖਤਮ ਕਰਨ ਲਈ ਹੁਣ ਇਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 20 ਜੂਨ ਨੂੰ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਦਿੱਲੀ ਬੁਲਾਇਆ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹੋ ਸਕਦੇ ਹਨ। 

ਦੱਸ ਦਈਏ ਕਿ, ਤਿੰਨ ਮੈਬਰੀ ਪੈਨਲ ਨੇ ਕੁੱਝ ਸਮੇ ਪਹਿਲੇ ਹੀ ਰਿਪੋਰਟ ਸੌਪੀ ਸੀ। ਇਸ ਤੋਂ ਬਾਅਦ ਹੁਣ ਇਹ ਮੀਟਿੰਗ ਨਾਲ ਇਸ ਲੜਾਈ ਨੂੰ ਰੋਕਣ ਦੀ ਕੋਸ਼ਿਸ਼  ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਕਮੇਟੀ ਦੀਆਂ ਸਿਫਾਰਸ਼ਾਂ ਦੇ ਅਧਾਰ 'ਤੇ ਪੰਜਾਬ ਕਾਂਗਰਸ 'ਚ ਚੱਲ ਰਹੀ ਲੜਾਈ ਨੂੰ ਦੂਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਸੋਨੀਆ ਗਾਂਧੀ ਨੇ ਵੱਡੇ ਨੇਤਾਵਾਂ ਨੂੰ ਦਿੱਲੀ ਬੁਲਾਇਆ ਹੈ, ਇਸ ਲਈ ਇਹ ਸਪੱਸ਼ਟ ਹੈ ਕਿ ਹੁਣ ਜਲਦ ਹੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। 

ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ ਲਿਆ ਜਾ ਸਕਦਾ ਹੈ ਅਤੇ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਕੁਰਸੀ ਵੀ ਜਾ ਸਕਦੀ ਹੈ।

Get the latest update about true scoop news, check out more about sonia gandhi, delhi on june 20, from meeting & punjab

Like us on Facebook or follow us on Twitter for more updates.