ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਬਿਜਲੀ ਸਬਸਿਡੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 370 ਕਰੋੜ ਰੁਪਏ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐੱਸ.ਪੀ.ਸੀ.ਐੱਲ.) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਵਿਭਾਗ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐੱਸ.ਪੀ.ਸੀ.ਐੱਲ.) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 370 ਕਰੋੜ ਰੁਪਏ ਵਿੱਚੋਂ 200 ਕਰੋੜ ਰੁਪਏ ਪੀ.ਐੱਸ.ਪੀ.ਸੀ.ਐੱਲ. ਨੂੰ ਖੇਤੀਬਾੜੀ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਦੇ ਇਵਜ਼ ਵਿੱਚ ਜਾਰੀ ਕੀਤੇ ਹਨ ਜਦਕਿ 170 ਕਰੋੜ ਰੁਪਏ ਦਸੰਬਰ, 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜਾਰੀ ਕੀਤੇ ਗਏ ਹਨ।

ਜੰਮੂ-ਕਸ਼ਮੀਰ ਦੇ ਮੁਅੱਤਲ  ਕੋਲੋਂ 'ਸ਼ੇਰ-ਏ-ਕਸ਼ਮੀਰ' ਦਾ ਵਾਪਸ ਲਿਆ ਮੈਡਲ, ਜੁੜ ਰਿਹੈ ਖਾਲਿਸਤਾਨੀਆਂ ਨਾਲ ਕਨੈਕਸ਼ਨ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਦਿਵਿਆਂਗ, ਬੇਸਹਾਰਿਆਂ ਤੇ ਵਿਧਵਾਵਾਂ, ਆਸ਼ਰਿਤ ਬੱਚਿਆਂ ਸਮੇਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਸਿੱਧੇ ਤੌਰ 'ਤੇ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਫੰਡਾਂ ਦਾ ਉਦੇਸ਼ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਪ੍ਰਮੁੱਖ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਨੂੰ ਕਾਇਮ ਰੱਖਣਾ ਹੈ। ਮੁੱਖ ਮੰਤਰੀ ਨੇ ਆਪਣੇ ਪਹਿਲੇ ਆਦੇਸ਼ਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗਾਂ ਨੂੰ ਵਾਧੂ ਖਰਚੇ ਘਟਾ ਕੇ ਆਪਣੇ ਢੁਕਵੇਂ ਵਿੱਤੀ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Get the latest update about Punjab State Power Corporation Limited, check out more about Power Subsidy, Punjab Chief Minister, News In Punjabi & True Scoop News

Like us on Facebook or follow us on Twitter for more updates.