ਕੁੰਵਰ ਵਿਜੈ ਪ੍ਰਤਾਪ ਸਿੰਘ ਦੇ 'ਆਪ' 'ਚ ਸ਼ਾਮਿਲ ਹੋਣ ਦੀ ਅਫਵਾਹ 'ਤੇ, 'ਕਾਂਗਰਸੀ ਵਿਧਾਇਕ ਡਾ ਰਾਜ ਕੁਮਾਰ ਵੇਰਕਾ ਨੇ ਦਿੱਤਾ ਬਿਆਨ

ਪੁਲਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਦੇ ਵਿਚ..............

ਪੁਲਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋਣ ਦੀਆਂ ਖਬਰਾਂ ਨੂੰ ਲੈਕੇ ਕਾਂਗਰਸੀ ਵਿਧਾਇਕ ਡਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਜ਼ਿੰਦਗੀ ਹੈ, ਜੇ ਉਹ ਸ਼ਾਮਿਲ ਹੋ ਰਹੇ ਹਨ ਤੇ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ, ਉਹ ਸਮਾਜ ਵਿਚ ਰਿਹ ਕੇ ਤਰੱਕੀ ਕਰਨ ਅੱਗੇ ਵੱਧਣ।

ਉਨ੍ਹਾਂ ਕਿਹਾ ਕਿ ਉਹ ਜੋ ਕਰਨਾ ਚਾਹੁੰਦੇ ਹਨ ਉਹ ਉਨ੍ਹਾਂ ਦੇ ਨਿੱਜੀ ਫੈਸਲੇ ਹਨ। ਉਹ ਜਾਂ ਕਿਸੇ ਸਿਆਸੀ ਪਾਰਟੀ ਵਿਚ ਜਾਣਾ ਚਾਹੁੰਦੇ ਹਨ, ਜਾ ਕਿਤੇ ਹੋਰ ਉਨ੍ਹਾਂ ਦਾ ਆਪਣਾ ਫੈਸਲਾ ਹੈ। 

ਡਾ ਰਾਜ ਕੁਮਾਰ ਨੇ ਕਿਹਾ ਕਿ ਕੋਈ ਵੀ ਵਿਅਕਤੀ ਕੀਤੇ ਵੀ ਜਾਣਾ ਚਾਹੁੰਦਾ ਹੈ ਜਾਂ ਤਰੱਕੀ ਕਰਨਾ ਚਾਹੁੰਦਾ ਹੈ, ਉਹ ਉਸਦਾ ਆਪਣਾ ਫੈਸਲਾ, ਉਸ ਵਿਚ ਕਿਸੇ ਨੂੰ ਵੀ ਦਖਲ ਨਹੀਂ ਦੇਣਾ ਚਾਹੀਦਾ, ਬਾਕੀ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ਦੋ ਰਾਜਨੀਤੀ ਵਿਚ ਆ ਲੈਣ ਦੋ ਫਿਰ ਸਾਰੀਆਂ ਗੱਲਾਂ ਦਾ ਜਵਾਬ ਦਿੱਤਾ ਜਾਵੇਗਾ।

Get the latest update about rumors of, check out more about TRUE SCOOP NEWS, statement, congress & joining aap

Like us on Facebook or follow us on Twitter for more updates.