'ਏਕ ਭਾਰਤ ਸ਼੍ਰੇਸ਼ਠ ਭਾਰਤ' ਪ੍ਰੋਗਰਾਮ ਤਹਿਤ ਪੰਜਾਬ ਦੇ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਰਾਜ ਦਾ ਕੀਤਾ ਦੌਰਾ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 19 ਅਤੇ 3 ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਆਂਧਰਾ ਪ੍ਰਦੇਸ਼ ਰਾਜ ਦਾ ਪੰਜ ਦਿਨਾ ਦੌਰਾ ਕੀਤਾ। 5 ਜੁਲਾਈ ਤੋਂ 10 ਜੁਲਾਈ ਤੱਕ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ, ਇਲਾਕੇ ਦੀਆਂ ਵਿਭਿੰਨਤਾਈ ਵਿਸ਼ੇਸ਼ਤਾਵਾਂ, ਭਾਸ਼ਾ, ਰੀਤੀ-ਰਿਵਾਜਾਂ, ਸਿੱਖਿਆ, ਵੱਖ-ਵੱਖ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਲਈ....

ਪੰਜਾਬ ਦੇ ਸਰਕਾਰੀ ਸਕੂਲਾਂ ਦੇ 19 ਅਤੇ 3 ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਏਕ ਭਾਰਤ ਸ਼੍ਰੇਸ਼ਠ ਭਾਰਤ ਪ੍ਰੋਗਰਾਮ ਤਹਿਤ ਆਂਧਰਾ ਪ੍ਰਦੇਸ਼ ਰਾਜ ਦਾ ਪੰਜ ਦਿਨਾ ਦੌਰਾ ਕੀਤਾ। 5 ਜੁਲਾਈ ਤੋਂ 10 ਜੁਲਾਈ ਤੱਕ ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ, ਇਲਾਕੇ ਦੀਆਂ ਵਿਭਿੰਨਤਾਈ ਵਿਸ਼ੇਸ਼ਤਾਵਾਂ, ਭਾਸ਼ਾ, ਰੀਤੀ-ਰਿਵਾਜਾਂ, ਸਿੱਖਿਆ, ਵੱਖ-ਵੱਖ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਦੇ ਨਾਲ-ਨਾਲ ਪੰਜਾਬ ਦੀ ਸਿੱਖਿਆ ਅਤੇ ਸੱਭਿਆਚਾਰ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ।

ਪੰਜ ਦਿਨਾ ਆਂਧਰਾ ਪ੍ਰਦੇਸ਼ ਦੀ ਯਾਤਰਾ ਕਰਨ ਦੇ ਬਾਅਦ ਮੋਹਾਲੀ ਵਿਖੇ ਮੁੱਖ ਦਫ਼ਤਰ ਵਿਖੇ ਪੁੱਜੇ 22 ਬੱਚਿਆਂ ਅਤੇ 2 ਅਧਿਆਪਕਾਂ ਦੀ ਟੀਮ ਦਾ ਸਵਾਗਤ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਮੁੱਖ ਦਫ਼ਤਰ ਵਿਖੇ ਕੀਤਾ। ਇਸ ਸਮੇਂ ਵਿਦਿਆਰਥੀਆਂ ਨੇ ਆਪਣੀ ਯਾਤਰਾ ਦੇ ਤਜ਼ਰਬੇ ਅਤੇ ਰੋਜ਼ਾਨਾ ਡਾਇਰੀ ਵੀ ਪੜ੍ਹ ਕੇ ਸੁਣਾਈ। ਵਿਦਿਆਰਥੀਆਂ ਨੇ ਕਿਹਾ ਕਿ ਉਹਨਾਂ ਨੇ ਸਿੱਖਿਆ ਵਿਭਾਗ ਦੀ ਬਦੌਲਤ ਪਹਿਲੀ ਵਾਰ ਹਵਾਈ ਯਾਤਰਾ ਕੀਤੀ ਅਤੇ ਨਾਲ ਹੀ ਭਾਰਤ ਦੇ ਦੂਜੇ ਰਾਜ ਵਿੱਚ ਇਤਿਹਾਸਿਕ  ਅਤੇ ਧਾਰਮਿਕ ਸਥਾਨਾਂ ਦੇ ਨਾਲ-ਨਾਲ ਸਮੁੰਦਰ ‘ਤੇ ਬੀਚ ਦਾ ਆਨੰਦ ਵੀ ਮਾਣਿਆ ਹੈ। ਇਹ ਯਾਤਰਾ ਉਹਨਾਂ ਦੀ ਅਭੁੱਲ ਯਾਦ ਬਣ ਕੇ ਰਹਿ ਗਈ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਡਾ. ਮੀਨਾਕਸ਼ੀ ਵਰਮਾ ਲੈਕਚਰਾਰ ਸਸਸਸ ਸ਼ੇਖੁਪੁਰ ਪਟਿਆਲਾ ਅਤੇ ਅੰਮ੍ਰਿਤਜੀਤ ਸਿੰਘ ਲੈਕਚਰਾਰ ਸਸਸ ਭੇਡਵਾਲ ਪਟਿਆਲਾ ਨੇ ਵਿਭਾਗ ਦਾ ਵਿਦਿਆਰਥੀਆਂ ਨੂੰ ਦਿੱਤੇ ਸ਼ਾਨਦਾਰ ਮੌਕੇ ਲਈ ਧੰਨਵਾਦ ਕੀਤਾ।

ਇਸ ਮੌਕੇ ਤਨਜੀਤ ਕੌਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ, ਬਲਪ੍ਰੀਤ ਕੌਰ ਸਹਾਇਕ ਮੈਨੇਜਰ, ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀ, ਉਹਨਾਂ ਦੇ ਅਧਿਆਪਕ ਅਤੇ ਮਾਪੇ ਵੀ ਮੌਜੂਦ ਸਨ।

Get the latest update about PUNJAB STUDENTS VISIT ANDHRA PRADESH, check out more about PUNJAB NEWS

Like us on Facebook or follow us on Twitter for more updates.