ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ: ਚੰਨੀ

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ..

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਫਸਰਾਂ ਦਾ ਨਾਮ ਕੇਂਦਰ ਨੂੰ ਭੇਜ ਦਿੱਤਾ ਹੈ।

ਮੋਰਿੰਡਾ ਵਿਖੇ ਇਕ ਸਮਾਗਮ ਦੌਰਾਨ ਕਰਜ਼ਾ ਮੁਆਫ਼ੀ ਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਹੁਣ ਡੀ.ਜੀ.ਪੀ. ਨਿਯੁਕਤ ਕਰਨ ਲਈ ਕੇਂਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।

ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਾਏ ਕਰਕੇ ਡੀ.ਜੀ.ਪੀ. ਦਾ ਨਾਮ ਤੈਅ ਕੀਤਾ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣਾ ਕੰਮ ਨੇਕ ਨੀਤੀ, ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਕਰ ਰਹੀ ਹੈ ਅਤੇ ਸਰਕਾਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕੰਮ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਖ ਰਹੇ ਹਨ ਅਤੇ ਪਾਰਟੀ ਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਈ ਗਈ ਹੈ।

58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾ ਮੁਕਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਚੰਨੀ ਨੇ ਕਿਹਾ ਕਿ ਕੋਈ ਵੀ 58 ਸਾਲ ਤੋਂ ਵੱਧ ਉਮਰ ਦਾ ਕਰਮਚਾਰੀ ਸੇਵਾ ਵਿਚ ਨਹੀਂ ਰਹੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਸ ਦੀ ਜਗ੍ਹਾਂ ਮੌਕਾ ਦਿੱਤਾ ਜਾਵੇਗਾ।

Get the latest update about punjab cm, check out more about PPCC President, The DGP of Punjab would be on the basis, all the Ministers and MLA & charanjit singh channi

Like us on Facebook or follow us on Twitter for more updates.