ਪੰਜਾਬ ਟਰਾਂਸਪੋਰਟ ਮੰਤਰੀ ਦਾ ਵੱਡਾ ਐਕਸ਼ਨ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਵੱਲੋਂ ਬਠਿੰਡਾ ਆਰਟੀਏ ਦੇ ਸਕੱਤਰ ਬਲਵਿੰਦਰ ਸਿੰਘ ਨੂੰ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਮਨਜ਼ੂਰੀ ਤੋਂ ਵੱਧ ਪਰਮਿਟ ਦੇਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ 26 ਮਈ ਨੂੰ ਜਾਰੀ ਕੀਤੇ ਮੁਅੱਤਲੀ ਹੁਕਮਾਂ ਵਿੱਚ ਲਿਖਿਆ ਹੈ...

ਪੰਜਾਬ ਸਰਕਾਰ ਵੱਲੋਂ ਬਠਿੰਡਾ ਆਰਟੀਏ ਦੇ ਸਕੱਤਰ ਬਲਵਿੰਦਰ ਸਿੰਘ ਨੂੰ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਮਨਜ਼ੂਰੀ ਤੋਂ ਵੱਧ ਪਰਮਿਟ ਦੇਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ 26 ਮਈ ਨੂੰ ਜਾਰੀ ਕੀਤੇ ਮੁਅੱਤਲੀ ਹੁਕਮਾਂ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਰਾਜਪਾਲ ਦੇ ਹੁਕਮਾਂ 'ਤੇ ਬਠਿੰਡਾ ਦੇ ਆਰ.ਟੀ.ਏ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬਲਵਿੰਦਰ ਸਿੰਘ ਮੁਅੱਤਲੀ ਸਮੇਂ ਦੌਰਾਨ ਹੈਡਕੁਆਰਟਰ ਚੰਡੀਗੜ੍ਹ ਵਿਖੇ ਰਹਿਣਗੇ ਅਤੇ ਅਧਿਕਾਰੀ ਸਕੱਤਰ, ਪ੍ਰਸੋਨਲ ਦੀ ਪ੍ਰਵਾਨਗੀ ਬਿਨਾਂ ਹੈੱਡਕੁਆਰਟਰ ਨਹੀਂ ਛੱਡੇਗਾ।

 
ਦਰਅਸਲ, ਟਰਾਂਸਪੋਰਟ ਵਿਭਾਗ ਨੇ ਬਠਿੰਡਾ ਲਈ ਕੁੱਲ 245 ਪਰਮਿਟ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਸੀ। ਇਨ੍ਹਾਂ ਵਿੱਚੋਂ ਪ੍ਰਾਈਵੇਟ ਬੱਸਾਂ ਦੇ 179 ਪਰਮਿਟ ਘਟਾ ਕੇ 165 ਕਰ ਦਿੱਤੇ ਗਏ ਹਨ, ਜਦੋਂ ਕਿ ਸਰਕਾਰੀ ਬੱਸਾਂ ਦੇ ਪਰਮਿਟ 69 ਤੋਂ ਵਧਾ ਕੇ 80 ਕਰ ਦਿੱਤੇ ਗਏ ਹਨ। ਇਸ ਦੇ ਬਾਵਜੂਦ ਬਠਿੰਡਾ ਆਰਟੀਏ ਦੇ ਸਕੱਤਰ ਨੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੱਧ ਪਰਮਿਟ ਜਾਰੀ ਕੀਤੇ। 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਬਲਵਿੰਦਰ ਸਿੰਘ ਦੇ ਕੰਮਕਾਜ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ ਸਨ, ਜਿਸ ਨੂੰ ਲੈ ਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਜਾਂਚ ਮੁਕੰਮਲ ਕਰ ਕੇ 1 ਹਫਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਰਿਪੋਰਟ ਆਉਣ ਤੋਂ ਬਾਅਦ ਪੀ.ਸੀ.ਐੱਸ. ਅਧਿਕਾਰੀ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। Get the latest update about punjab govt, check out more about bathinda rta suspended, bathinda, anirudh tiwari & vikas garg

Like us on Facebook or follow us on Twitter for more updates.