ਤ੍ਰਿਪਤ ਬਾਜਵਾ ਨੇ ਦਿੱਤੀ ਕੈਪਟਨ ਨੂੰ ਨਸੀਹਤ: ਪ੍ਰਤਾਪ ਬਾਜਵ ਦੀਆਂ ਜਿਵੇਂ ਭੁੱਲ ਗਏ ਚਿੱਠੀਆਂ, ਹੁਣ ਸਿੱਧੂ ਦੇ ਵੀ ਭੁੱਲ ਜਾਓ ਟਵੀਟ

ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੈਪਟਨ ਦੇ ਖਾਸਮਖਾਸ ਵੀ ਸਿੱਧੂ ਦੇ ਹੱਕ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਹੁਣ ............

ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੈਪਟਨ ਦੇ ਖਾਸਮਖਾਸ ਵੀ ਸਿੱਧੂ ਦੇ ਹੱਕ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਹੁਣ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕੈਪਟਨ ਨੂੰ ਨਸੀਹਤ ਦਿੱਤੀ ਹੈ ਕਿ ਜਿਵੇਂ ਪ੍ਰਤਾਪ ਸਿੰਘ ਬਾਜਵਾ ਦੀਆਂ ਚਿੱਠੀਆਂ ਭੁੱਲੇ, ਉਵੇਂ ਹੀ ਸਿੱਧੂ ਦੇ ਟਵੀਟ ਵੀ ਭੁੱਲ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਸ਼ਨੀਵਾਰ ਨੂੰ ਮੁੱਖ ਮੰਤਰੀ ਦੇ ਸਿਸਵਾਂ ਫ਼ਾਰਮ ਹਾਊਸ ਵਿਖ਼ੇ ਹੋਈ ਮੁਲਾਕਾਤ ਅਤੇ ਮੁੱਖ ਮੰਤਰੀ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਤੋਂ ਪਹਿਲਾਂ ਜਨਤਕ ਮੁਆਫ਼ੀ ਦੀ ਸ਼ਰਤ ਰੱਖੇ ਜਾਣ ਦੇ ਮਾਮਲਿਆਂ ਨੂੰ ਜੋੜ ਕੇ ਪ੍ਰਤੀਕਿਰਿਆ ਦਿੰਦਿਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮੁੱਖ ਮੰਤਰੀ ਨੇ ਸਿੱਧੂ ਦੇ ਮਾਮਲੇ ਵਿਚ ਵੀ ਉਹੀ ਵੱਡਾ ਦਿੱਲ ਵਿਖ਼ਾਉਣਾ ਚਾਹੀਦਾ ਹੈ ਜਿਹੜਾ ਉਹਨਾਂ ਨੇ ਪ੍ਰਤਾਪ ਸਿੰਘ ਬਾਜਵਾ ਪ੍ਰਤੀ ਵਿਖ਼ਾਇਆ ਹੈ।

ਤ੍ਰਿਪਤ ਬਾਜਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਚਿੱਠੀਆਂ ਲਿਖ਼ਦੇ ਰਹੇ ਹਨ ਅਤੇ ਉਹ ਜਨਤਕ ਵੀ ਹੁੰਦੀਆਂ ਰਹੀਆਂ ਹਨ, ਫ਼ਿਰ ਸਿੱਧੂ ਦੇ ਟਵੀਟ ਵੀ ਭੁੱਲ ਜਾਣੇ ਚਾਹੀਦੇ ਹਨ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਉਕਤ ਟਿੱਪਣੀ ਕੇਵਲ ਕੈਪਟਨ ਅਮਰਿੰਦਰ ਸਿੰਘ ਕਰਕੇ ਹੀ ਨਹੀਂ ਆਈ ਹੈ। ਦਰਅਸਲ ਪ੍ਰਤਾਪ ਸਿੰਘ ਬਾਜਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੋਵੇਂ ਮਾਝੇ ਦੇ ਅਤੇ ਖ਼ਾਸਕਰ ਇਕ ਹੀ ਜ਼ਿਲ੍ਹੇ ਦੇ ਕਾਂਗਰਸ ਆਗੂ ਹਨ ਅਤੇ ਉਨ੍ਹਾਂ ਦਾ ਪ੍ਰਤਾਪ ਸਿੰਘ ਬਾਜਵਾ ਨਾਲ ਲੰਬੇ ਸਮੇਂ ਤੋਂ ਸਿਆਸੀ ਵਿਰੋਧ ਅਤੇ 36 ਦਾ ਆਂਕੜਾ ਚੱਲ ਰਿਹਾ ਹੈ।

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਉਕਤ ਟਿੱਪਣੀ ਉਹਨਾਂ ਦੇ ਇਸ ਅਹਿਸਾਸ ਵਿਚੋਂ ਵੀ ਨਿਕਲੀ ਹੈ ਕਿ ਜਿਸ ਪ੍ਰਤਾਪ ਸਿੰਘ ਬਾਜਵਾ ਦੇ ਵਿਰੋਧ ਲਈ ਉਹ ਅਤੇ ਉਨ੍ਹਾਂ ਦੇ ਹੋਰ ਸਾਥੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੰਦੇ ਰਹੇ, ਅੱਜ ਉਹ ਪ੍ਰਤਾਪ ਸਿੰਘ ਬਾਜਵਾ ਤਾਂ ਕੈਪਟਨ ਦੇ ਸਿਸਵਾਂ ਫ਼ਾਰਮ ਹਾਊਸ ਪੁੱਜ ਗਏ ਅਤੇ ਨੇੜਤਾ ਦੇ ਸੰਕੇਤ ਦਿੱਤੇ ਜਾ ਰਹੇ ਹਨ ਜਦਕਿ ਉਹਨਾਂ ਦੀ ਮੁੱਖ ਮੰਤਰੀ ਤੋਂ ਦੂਰੀ ਬਣਦੀ ਜਾ ਰਹੀ ਹੈ।

ਦੱਸ ਦਈਏ ਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕਾਂ ਨੇ ਸਿੱਧੂ ਦੇ ਘਰ ਪਹੁੰਚ ਕੇ ਹਮਾਇਤ ਕੀਤੀ ਹੈ। ਕੱਲ੍ਹ ਤੋਂ ਮੀਟਿੰਗਾਂ ਦਾ ਸ਼ੁਰੂ ਹੋਇਆ ਸਿਲਸਲਾ ਅੱਜ ਵੀ ਉਸੇ ਤਰ੍ਹਾਂ ਜਾਰੀ ਹੈ। ਅੱਜ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਸਿੱਧੂ ਨਾਲ ਮੁਲਾਕਾਤ ਕੀਤੀ ਹੈ।

ਇਸ ਤੋਂ ਪਹਿਲਾਂ ਕੱਲ੍ਹ ਚੰਡੀਗੜ੍ਹ ਵਿਚ ਸਿੱਧੂ ਕੁਝ ਮੰਤਰੀਆਂ, ਵਿਧਾਇਕਾਂ ਤੇ ਪਾਰਟੀ ਦੇ ਸੀਨੀਅਰ ਆਗੂ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਸਨ। ਉਨ੍ਹਾਂ ਪੰਚਕੂਲਾ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਉਪਰੰਤ ਉਹ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਪਰਤ ਆਏ। ਇਸ ਦੌਰਾਨ ਉਨ੍ਹਾਂ ਨਾਲ ਕੁਝ ਕਾਂਗਰਸੀ ਵਿਧਾਇਕ ਵੀ ਸਨ।

ਇੱਥੇ ਪੁੱਜਣ ਵਾਲਿਆਂ ਵਿਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਪਰਗਟ ਸਿੰਘ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਤਿਕਾਰ ਕੌਰ, ਦਰਸ਼ਨ ਸਿੰਘ ਬਰਾੜ ਅਤੇ ਪ੍ਰੀਤਮ ਸਿੰਘ ਕੋਟਭਾਈ ਆਦਿ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਇੱਥੇ ਦੁਪਹਿਰ ਦਾ ਖਾਣਾ ਵੀ ਖਾਧਾ ਪਰ ਵਿਧਾਇਕ ਪਰਗਟ ਸਿੰਘ ਦੇਰ ਸ਼ਾਮ ਤੱਕ ਇੱਥੇ ਰਹੇ।

Get the latest update about Captain Amarinder Singh, check out more about truescoop, Tripat Rajinder Bajwa advised the Captain, navjot singh sidhu & before meeting Sidhu

Like us on Facebook or follow us on Twitter for more updates.