ਵਿਦੇਸ਼ ਜਾ ਕੇ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨ ਮੁਫ਼ਤ ਕਾਊਂਸਲਿੰਗ ਲਈ 20 ਜੂਨ ਤੱਕ ਕਰ ਸਕਦੇ ਹਨ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

ਵਿਦੇਸ਼ ਜਾ ਕੇ ਪੜ੍ਹਾਈ ਕਰਨ ਅਤੇ ਪਲੇਸਮੈਂਟ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਦੀ ਮੁਫ਼ਤ ਸੇਵਾ...................

ਵਿਦੇਸ਼ ਜਾ ਕੇ ਪੜ੍ਹਾਈ ਕਰਨ ਅਤੇ ਪਲੇਸਮੈਂਟ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਦੀ ਮੁਫ਼ਤ ਸੇਵਾ ਪ੍ਰਦਾਨ ਵਾਸਤੇ ਕਾਊਂਸਲਿੰਗ ਦਾ ਦੂਜਾ ਦੌਰ ਇਸੇ (ਜੂਨ) ਮਹੀਨੇ ਹੋਣ ਜਾ ਰਿਹਾ ਹੈ, ਜਿਸ ਲਈ ਰਜਿਸਟਰੇਸ਼ਨ ਕਰਨ ਦੀ ਆਖਿਰੀ ਮਿਤੀ 20 ਜੂਨ, 2021 ਹੈ।
         
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਦੇਸ਼ ਵਿੱਚ ਪੜ੍ਹਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਲਈ ਜੂਨ ਮਹੀਨੇ ਹੋਣ ਜਾ ਰਹੇ ਕਾਊਂਸਲਿੰਗ ਦੇ ਦੂਜੇ ਦੌਰ ਲਈ 20 ਜੂਨ ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
 
ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਆਪ ਨੂੰ ਵਿਦੇਸ਼ੀ ਪੜ੍ਹਾਈ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ  https://tinyurl.com/forstudyjal ਅਤੇ ਵਿਦੇਸ਼ੀ ਪਲੇਸਮੈਂਟ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ https://tinyurl.com/forplacementjal 'ਤੇ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਕਮਰਾ ਨੰ. 324 ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਪਹੁੰਚ ਕਰ ਸਕਦੇ ਹਨ।
    
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਕੈਰੀਅਰ ਕੌਂਸਲਰ ਸ਼੍ਰੀ ਜਸਵੀਰ ਸਿੰਘ ਨਾਲ ਮੋਬਾਇਲ ਨੰਬਰ 8968321674 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
      
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਮਿਸ਼ਨ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੋਲ੍ਹ ਕੇ ਸੂਬੇ ਵਿਚੋਂ ਬੇਰੋਜ਼ਗਾਰੀ ਨੂੰ ਖਤਮ ਕਰਨਾ ਹੈ, ਜਿਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਸਵੈ-ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਵੀ ਸਹਾਇਤਾ ਕੀਤੀ ਜਾਂਦੀ ਹੈ।
          
ਉਨ੍ਹਾਂ ਕਿਹਾ ਕਿ ਡੀਬੀਈਈ ਵੱਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਮਿਲੇਗੀ। ਉਨ੍ਹਾਂ ਜ਼ਿਲ੍ਹੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਸੁਨਿਹਰੀ ਮੌਕੇ ਦੇ ਲਾਭ ਲੈਣ ਦੀ ਅਪੀਲ ਕੀਤੀ।

Get the latest update about punjab, check out more about deputy commissioner, can register, work abroad & true scoop news

Like us on Facebook or follow us on Twitter for more updates.