ਨਹੀਂ ਰਹੇ ਮਹਾਂਭਾਰਤ 'ਚ ਇੰਦਰਦੇਵ ਦਾ ਕਿਰਦਾਰ ਨਿਭਾਉਣ ਵਾਲੇ ਐਕ‍ਟਰ ਸਤੀਸ਼ ਕੌਲ, ਕੋਰੋਨਾ ਨੇ ਲੈ ਲਈ ਜਾਨ

ਪੰਜਾਬੀ ਫਿਲਮ ਇੰਡਸਟਰੀ 'ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਦਾ ਅੱਜ ਦਿਹਾਂਤ ਹੋ ਗਿਆ...

ਪੰਜਾਬੀ ਫਿਲਮ ਇੰਡਸਟਰੀ 'ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਦਾ ਅੱਜ ਦਿਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਤੀਸ਼ ਕੌਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਸਤੀਸ਼ ਕੌਲ ਨੇ ਕਈ ਪੰਜਾਬੀ ਫ਼ਿਲਮਾਂ ’ਚ ਵੀ ਕੰਮ ਕੀਤਾ ਸੀ। ਸਤੀਸ਼ ਕੌਲ ਅਮਿਤਾਭ ਬੱਚਨ ਤੇ ਦਿਲੀਪ ਕੁਮਾਰ ਨਾਲ ਵੀ ਕੰਮ ਕਰ ਚੁੱਕੇ ਸਨ। 

ਬੀ. ਆਰ. ਚੋਪੜਾ ਦੀ ਮਹਾਭਾਰਤ ਦੀ ਲੋਕਪ੍ਰਿਯਤਾ ਕਾਰਣ ਸਤੀਸ਼ ਕੌਲ ਚਰਚਾ 'ਚ ਆਏ ਸਨ। ਮਹਾਭਾਰਤ 'ਚ ਇੰਦਰ ਦੇਵ ਦਾ ਰੋਲ ਨਿਭਾਉਣ ਵਾਲੇ ਸਤੀਸ਼ ਕੌਲ ਅੱਜ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ 73 ਸਾਲ ਦੇ ਸਨ। ਸੂਤਰਾਂ ਅਨੁਸਾਰ ਸਤੀਸ਼ ਕੌਲ ਨੇ ਲੁਧਿਆਣਾ ਦੇ ਦਰੇਸੀ ਜੇ ਰਾਮ ਚੈਰੀਟੇਬਲ ਹਸਪਤਾਲ ’ਚ ਆਖ਼ਿਰੀ ਸਾਹ ਲਏ ਹਨ। ਸਤੀਸ਼ ਕੌਲ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਮੌਤ ਹੋਈ ਹੈ। 

Get the latest update about Ludhiana, check out more about Punjabi, Satish Kaul, dies & actor

Like us on Facebook or follow us on Twitter for more updates.