ਪੰਜਾਬੀ ਫਿਲਮ ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

ਉਸ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295 ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ...

ਪੰਜਾਬੀ ਫਿਲਮਾਂ ਦੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਜਲੰਧਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਰਾਣਾ ਜੰਗ ਬਹਾਦਰ ਨੇ ਭਗਵਾਨ ਵਾਲਮੀਕਿ ਮਹਾਰਾਜ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295 ਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਨਿਊ ਬਾਰਾਦਰੀ ਜਲੰਧਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਨੇ ਕੱਲ੍ਹ ਹੀ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।

Get the latest update about BREAKING NEWS, check out more about 295 AT RANA JUNG BAHADUR, RANA JUNG BAHADUR ARRESTED, RANA JUNG BAHADUR & PUNJAB NEWS

Like us on Facebook or follow us on Twitter for more updates.