ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਲਾਪਤਾ, ਮੰਗੀ ਮਦਦ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਲਾਪਤਾ ਹੋ ਗਏ ਹਨ । ਜਿਸ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਲਾਪਤਾ ਹੋ ਗਏ ਹਨ । ਜਿਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੇ ਹੋਏ ਦਿੱਤੀ ਹੈ । ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੇ ਪਿਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਕੁਝ ਨੰਬਰ ਵੀ ਦਿੱਤੇ ਹਨ ਕਿ ਜਿਸ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜ਼ਰੂਰ ਉਨ੍ਹਾਂ ਨਾਲ ਸੰਪਰਕ ਕਰਨ।

ਦੱਸ ਦਈਏ ਕਿ ਹਾਲ ਹੀ 'ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ 'ਤੇ ਇਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ 'ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਾਂ 'ਤੇ ਜਾਣਕਾਰੀ ਦੇਣ। ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਆਪਣੇ ਦੋ ਨੰਬਰ ਵੀ ਦਿੱਤੇ ਹਨ। 

ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਵਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਸਾਰੇ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸਵੀਰ ਨੂੰ ਪੋਸਟ ਕਰਨ 'ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ 'ਤੇ ਇਸ ਗੱਲ ਦੀ ਪੁਸ਼ਟੀ ਹੋਈ।

Get the latest update about father, check out more about singer, social media, missing & dilpreet dhillon

Like us on Facebook or follow us on Twitter for more updates.