ਪੰਜਾਬ ਦੇ17ਵੇਂ ਸੀਐੱਮ ਭਗਵੰਤ ਮਾਨ, ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਯੁਵਾ ਸੀਐੱਮ

ਪੰਜਾਬ ਦੇ 17ਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਹੈ। ਕਾਰਜਕਾਲ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਭਗਵੰਤ ਮਾਨ ਪੰਜਾਬ ਦੇ 25ਵੇ ਮੁੱਖਮੰਤਰੀ ਹਨ। ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਯੁਵਾ ਮੁੱਖ ਮੰਤਰੀ ਬਣੇ ਹਨ। ਆਮ ਆਦਮੀ ਪਾਰਟੀ (ਆਪ) ਦੇ ਆਗੂ ...

ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਪੰਜਾਬ ਚ ਪੂਰਨ ਬਹੁਮਤ ਹਾਸਿਲ ਕਰਣ ਵਾਲੀ ਆਮ ਆਦਮੀ ਪਾਰਟੀ ਨੇ ਨਵੇਂ ਰਿਕਾਰਡ ਕਾਇਮ ਕੀਤੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਸੀਐੱਮ ਵੀ ਇਸ ਰਿਕਾਰਡ ਸੂਚੀ 'ਚ ਸ਼ਾਮਿਲ ਹਨ। ਅੱਜ ਤੋਂ ਪੰਜਾਬ ਦੀ ਜਿੰਮੇਵਾਰੀ ਪੰਜਾਬ ਦੇ 17ਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਹੈ। ਕਾਰਜਕਾਲ ਦੇ ਹਿਸਾਬ ਨਾਲ ਦੇਖਿਆ ਜਾਵੇ ਤਾਂ ਭਗਵੰਤ ਮਾਨ ਪੰਜਾਬ ਦੇ 25ਵੇ ਮੁੱਖਮੰਤਰੀ ਹਨ। ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਯੁਵਾ ਮੁੱਖ ਮੰਤਰੀ ਬਣੇ ਹਨ। ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ 49 ਸਾਲ ਦੀ ਉਮਰ 'ਚ ਸੀਐੱਮ ਬਣੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ 1970 ਵਿੱਚ 43 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ। 

ਸਾਬਕਾ ਮੁੱਖ ਮੰਤਰੀ ਵਜੋਂ 2 ਸੀਟਾਂ ਤੋਂ ਚੋਣ ਹਾਰਨ ਵਾਲੇ ਚਰਨਜੀਤ ਚੰਨੀ 58 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ । ਇਸ ਦੇ ਨਾਲ ਹੀ 2002 'ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕੈਪਟਨ ਅਮਰਿੰਦਰ ਸਿੰਘ ਦੀ ਉਮਰ 60 ਸਾਲ ਸੀ।

ਬਾਦਲ ਤੇ ਕੈਪਟਨ ਸਭ ਤੋਂ ਵੱਧ ਸਮਾਂ ਮੁੱਖ ਮੰਤਰੀ ਰਹੇ
ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਲੰਬਾ ਸਮਾਂ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਬਾਦਲ 18 ਸਾਲ ਮੁੱਖ ਮੰਤਰੀ ਰਹੇ। ਬਾਦਲ 5 ਵਾਰ ਮੁੱਖ ਮੰਤਰੀ ਬਣੇ।
ਕੈਪਟਨ ਅਮਰਿੰਦਰ ਸਿੰਘ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿਣ ਵਾਲੇ ਦੂਜੇ ਨੰਬਰ 'ਤੇ ਹਨ। ਉਹ ਕੁੱਲ 9 ਸਾਲ 200 ਦਿਨ ਮੁੱਖ ਮੰਤਰੀ ਦੇ ਅਹੁਦੇ 'ਤੇ ਰਹੇ। 2002 ਤੋਂ 2005 ਤੱਕ ਉਹ 5 ਸਾਲ 14 ਦਿਨ ਅਤੇ ਦੂਜੀ ਵਾਰ 2017 ਵਿੱਚ 4 ਸਾਲ 186 ਦਿਨ ਸਰਕਾਰ ਆਉਣ 'ਤੇ ਮੁੱਖ ਮੰਤਰੀ ਦੀ ਕੁਰਸੀ 'ਤੇ ਰਹੇ।

Get the latest update about PUNJABI NEWS, check out more about CM PUNJAB BHAGWANT MANN, TRUE SCOOP NEWS, BHAGWANT MANN & PUNJAB NEW CM

Like us on Facebook or follow us on Twitter for more updates.