ਰਾਹੁਲ ਗਾਂਧੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਲੋਕਾਂ ਨੂੰ ਕੀਤੀ ਇਹ ਅਪੀਲ

ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਦੁਪਹਿਰ ਨੂੰ...

ਨਵੀਂ ਦਿੱਲੀ: ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਦੁਪਹਿਰ ਨੂੰ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਹਲਕੇ ਲੱਛਣਾਂ ਤੋਂ ਬਾਅਦ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜੋ ਵੀ ਉਨ੍ਹਾਂ ਦੇ ਸੰਪਰਕਟ ਵਿਚ ਆਏ ਹਨ, ਉਹ ਸਾਰੇ ਸਾਵਧਾਨੀ ਵਰਤਣ ਤੇ ਸੁਰੱਖਿਅਤ ਰਹਿਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਤੇ ਮੁੱਖ ਮੰਤਰੀ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।

Get the latest update about Truescoop news, check out more about Truescoop, positive, appealed & people

Like us on Facebook or follow us on Twitter for more updates.