ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵਜੋਂ ਚੁੱਕੀ ਸਹੁੰ, ਸਮਾਗਮ 'ਚ ਸਿੱਧੂ ਸਮੇਤ ਪਹੁੰਚੇ ਵੱਡੇ ਕਾਂਗਰਸ ਆਗੂ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਸੰਸਦ ਮੈਂਬਰ, ਮੌਜੂਦਾ ਤੇ ਸਾਬਕਾ ਵਿਧਾਇਕ ਤੇ ਹੋਰ ਸੀਨੀਅਰ ਆਗੂ ਸਮਾਗਮ 'ਚ ਹਾਜ਼ਿਰ ਹੋਏ ਸਨ। ਕਾਂਗਰਸ ਪਾਰਟੀ ਦੇ ਵੱਡੇ ਆਗੂ ਇਸ ਸਮਾਗਮ 'ਚ ਸ਼ਾਮਿਲ ਹੋਏ ਪਰ ਪਿੱਛਲੇ ਕੁਝ ਸਮੇ ਤੋਂ ਵਿਵਾਦ 'ਚ ਘਿਰੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮਾਗਮ...

ਚੰਡੀਗੜ੍ਹ:- ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੀ ਸਹੁੰ ਚੁੱਕੀ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਸੰਸਦ ਮੈਂਬਰ, ਮੌਜੂਦਾ ਤੇ ਸਾਬਕਾ ਵਿਧਾਇਕ ਤੇ ਹੋਰ ਸੀਨੀਅਰ ਆਗੂ ਸਮਾਗਮ 'ਚ ਹਾਜ਼ਿਰ ਹੋਏ ਸਨ। ਕਾਂਗਰਸ ਪਾਰਟੀ ਦੇ ਵੱਡੇ ਆਗੂ ਇਸ ਸਮਾਗਮ 'ਚ ਸ਼ਾਮਿਲ ਹੋਏ ਪਰ ਪਿੱਛਲੇ ਕੁਝ ਸਮੇ ਤੋਂ ਵਿਵਾਦ 'ਚ ਘਿਰੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮਾਗਮ ਤੋਂ ਗਾਇਬ ਸਨ। ਨਵਜੋਤ ਸਿੰਘ ਸਿੱਧੂ, ਜੋ ਕਿ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਲਗਾਤਾਰ ਪਾਰਟੀ ਦੇ ਅੰਦਰ ਰਹਿੰਦੀਆਂ ਹੀ ਪਾਰਟੀ ਦੇ ਖਿਲਾਫ ਮੀਟਿੰਗ ਕਰਦੇ ਨਜ਼ਰ ਆਉਂਦੇ ਹਨ, ਉਨ੍ਹਾਂ ਨੇ ਕੁਝ ਸਮੇਂ ਲਈ ਸ਼ਮੂਲੀਅਤ ਸਮਾਰੋਹ ਵਿਚ ਸ਼ਿਰਕਤ ਕੀਤੀ। ਨਵਜੋਤ ਸਿੱਧੂ ਆਪਣੇ ਸਮਰਥਕਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਪਹੁੰਚੇ ਪਰ ਉਸਨੇ ਰਾਜਾ ਵੜਿੰਗ ਨਾਲ ਸਟੇਜ ਸਾਂਝੀ ਨਹੀਂ ਕੀਤੀ। ਕੁਝ ਦੇਰ ਰੁਕਣ ਤੋਂ ਬਾਅਦ ਸਿੱਧੂ ਵੜਿੰਗ ਨੂੰ ਮਿਲਣ ਤੋਂ ਬਾਅਦ ਰਵਾਨਾ ਹੋ ਗਏ। 

ਵੜਿੰਗ ਨੇ ਸੰਵਾਦ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੇ ਵਿਚਾਰ ਸੁਣਨ ਦੀ ਲੋੜ ਹੈ। ਵੜਿੰਗ ਨੇ ਕਿਹਾ, “ਜੇ  ਰਾਜਾ ਵੜਿੰਗ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣ ਗਿਆ ਹੈ ਅਤੇ ਉਹ ਕਿਸੇ ਨਾਲ ਗੱਲਬਾਤ ਨਹੀਂ ਕਰੇਗਾ ਅਤੇ ਕਿਸੇ ਨਾਲ ਸਲਾਹ ਕੀਤੇ ਬਿਨਾਂ ਨੀਤੀਆਂ ਘੜਦਾ ਰਹੇਗਾ , ਤਾਂ ਕਾਂਗਰਸ ਸਫਲ ਨਹੀਂ ਹੋ ਸਕਦੀ,” ਵੜਿੰਗ ਨੇ ਕਿਹਾ ਕਿ ਹਰ ਕਾਂਗਰਸੀ ਵਰਕਰ ਦੇ ਵਿਚਾਰ ਮਹੱਤਵਪੂਰਨ ਹਨ।

ਉਨ੍ਹਾਂ ਕਿਹਾ, "ਕਾਂਗਰਸ ਕੋਈ ਸਿਆਸੀ ਜਥੇਬੰਦੀ ਨਹੀਂ ਹੈ...ਕਾਂਗਰਸ ਇੱਕ ਵਿਚਾਰ ਹੈ, ਕਾਂਗਰਸ ਇੱਕ ਵਿਚਾਰਧਾਰਾ ਹੈ ਅਤੇ ਵਿਚਾਰਧਾਰਾ ਕਦੇ ਵੀ ਖਤਮ ਨਹੀਂ ਹੋ ਸਕਦੀ।"

ਇਸ ਮੌਕੇ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ।ਕਾਂਗਰਸ ਵਿਧਾਇਕ ਦਲ (ਸੀਐਲਪੀ) ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਸੀਐਲਪੀ ਦੇ ਉਪ ਨੇਤਾ ਰਾਜ ਕੁਮਾਰ ਚੱਬੇਵਾਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਜਸਬੀਰ ਸਿੰਘ, ਆਲ ਇੰਡੀਆ ਕਾਂਗਰਸ ਕਮੇਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਹਾਜ਼ਰ ਸਨ। ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਰਕਾਰੀਆ, ਰਾਜ ਕੁਮਾਰ ਵੇਰਕਾ ਅਤੇ ਪਾਰਟੀ ਦੇ ਕਈ ਮੌਜੂਦਾ ਅਤੇ ਸਾਬਕਾ ਵਿਧਾਇਕ ਇਥੇ ਸ਼ਾਮਲ ਹੋਏ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਵੀ ਰਾਜਾ ਵੜਿੰਗ ਨੂੰ ਮੁਬਾਰਕਵਾਦ ਦੇਣ ਪਹੁੰਚਿਆ ਜਿਥੇ ਉਸ ਨੇ ਰਾਜਾ ਵੜਿੰਗ ਨੂੰ ਜਫੀ ਪਾ ਕੇ ਵਧਾਈ ਦਿੱਤੀ।  


ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਜਾਂ ਕਾਰੋਬਾਰ ਵਿੱਚ ਅਨੁਸ਼ਾਸਨ ਨਾ ਹੋਵੇ ਤਾਂ ਉਹ ਤਰੱਕੀ ਨਹੀਂ ਕਰ ਸਕਦੀ। ਸਫਲਤਾ ਲਈ, ਕੰਮ ਨੂੰ ਲਗਨ ਨਾਲ ਸੰਭਾਲਣਾ ਬਹੁਤ ਜ਼ਰੂਰੀ ਹੈ। ਮੁਖੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਵਿਅਕਤੀ ਆਪਣੀ ਮਰਜ਼ੀ ਨਾਲ ਕੰਮ ਕਰੇ। ਸਾਥੀਆਂ ਨਾਲ ਗੱਲਬਾਤ ਅਤੇ ਟੀਮ ਵਰਕ ਬਹੁਤ ਮਹੱਤਵਪੂਰਨ ਹੈ।

Get the latest update about NAVJOT SINGH SIDHU, check out more about CHARANJIT SINGH CHANNI, PUNJAB NEWS, NAVJOT SINGH SIDHU & SIDHU MOOSEWALA

Like us on Facebook or follow us on Twitter for more updates.