ਰਾਜਸਥਾਨ: 10 ਸਾਲ ਦੀ ਬੱਚੀ ਨਾਲ ਦੁਸ਼ਕਰਮ ਕਰਨ ਵਾਲੇ 24 ਸਾਲਾਂ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਇੱਕ 24 ਸਾਲਾ ਵਿਅਕਤੀ ਨੂੰ 10 ਸਾਲ ਦੀ ਬੱਚੀ ਨਾਲ .....

ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਇੱਕ 24 ਸਾਲਾ ਵਿਅਕਤੀ ਨੂੰ 10 ਸਾਲ ਦੀ ਬੱਚੀ ਨਾਲ ਜਬਰਜਨਾਹ ਕਰਨ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪੁਲਸ ਦੇ ਡਾਇਰੈਕਟਰ ਜਨਰਲ ਐਮ ਐਲ ਲਾਥੇਰ ਨੇ ਇਸ ਬਾਰੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਚਾਰਜਸ਼ੀਟ 7 ਦਿਨਾਂ ਦੇ ਅੰਦਰ ਦਾਇਰ ਕੀਤੀ ਗਈ ਸੀ ਅਤੇ 21 ਦਿਨਾਂ ਵਿਚ ਸੁਣਵਾਈ ਪੂਰੀ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਲੜਕੀ 27 ਸਤੰਬਰ ਨੂੰ ਸਕੂਲ ਤੋਂ ਘਰ ਜਾ ਰਹੀ ਸੀ ਤਾਂ ਮੁਲਜ਼ਮ ਸੰਤੋਸ਼ ਭੀਲ ਨੇ ਉਸ ਨੂੰ ਅਗਵਾ ਕਰ ਲਿਆ। ਫਿਰ ਉਹ ਲੜਕੀ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਉਥੇ ਉਸ ਨਾਲ ਬਲਾਤਕਾਰ ਕੀਤਾ। ਭੀਲ ਨੂੰ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਚਾਰ ਅਕਤੂਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Get the latest update about sexual harassment, check out more about truescoop news, life imprisonment & rajasthan

Like us on Facebook or follow us on Twitter for more updates.