ਬੇਅੰਤ ਸਿੰਘ ਕਤਲਕਾਂਡ 'ਤੇ ਕੇਂਦਰੀ ਗ੍ਰਹਿ ਮੰਤਰੀ ਨੇ ਸੰਸਦ 'ਚ ਸੁਣਾਇਆ ਵੱਡਾ ਫਰਮਾਨ

ਕੇਂਦਰੀ ਗ੍ਰਹਿ ਮੰਤਰੀ ਵਲੋਂ ਬੇਅੰਤ ਸਿੰਘ ਕਤਲਕਾਂਡ 'ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ, ਜਿਸ ਮੁਤਾਬਕ ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਹੋਈ। ਇਹ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਚੰਡੀਗੜ੍ਹ— ਕੇਂਦਰੀ ਗ੍ਰਹਿ ਮੰਤਰੀ ਵਲੋਂ ਬੇਅੰਤ ਸਿੰਘ ਕਤਲਕਾਂਡ 'ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ, ਜਿਸ ਮੁਤਾਬਕ ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਹੋਈ। ਇਹ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੰਸਦ ਵਿੱਚ ਕੀਤਾ ਹੈ। ਉਨ੍ਹਾਂ ਨੇ ਸੰਸਦ ਨੂੰ ਦੱਸਿਆ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ। ਯਾਦ ਰਹੇ ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ।

ਲੋਕ ਸਭਾ 'ਚ ਵੀ ਗੂੰਜਿਆ ਪਿਆਜ਼ ਦੇ ਵੱਧਦੇ ਕੀਮਤਾਂ ਦਾ ਮੁੱਦਾ, ਕਾਂਗਰਸ ਨੇ ਘੇਰੀ ਕੇਂਦਰ ਸਰਕਾਰ

ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ। ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।

Get the latest update about True Scoop News, check out more about Union Home Minister, Lok Sabha, Babbar Khalsa Terrorist & Balwant Singh Rajoana

Like us on Facebook or follow us on Twitter for more updates.