ਹਾਈ ਤੇ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਕਰਨ ਲਈ ਪੜ੍ਹੋ ਇਹ ਖਬਰ

ਬਹੁਤ ਸਾਰੇ ਲੋਕਾਂ ਵਿਚ ਹਾਈ ਅਤੇ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈ...

ਬਹੁਤ ਸਾਰੇ ਲੋਕਾਂ ਵਿਚ ਹਾਈ ਅਤੇ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਬਲੱਡ ਪ੍ਰੈਸ਼ਰ ਦਾ ਇਕਦਮ ਲੋਅ ਜਾਂ ਹਾਈ ਹੋਣਾ ਦੋਵੇਂ ਹੀ ਸਿਹਤ ਲਈ ਖ਼ਤਰਨਾਕ ਸਾਬਿਤ ਹੁੰਦੇ ਹਨ। ਸਿਹਤਮੰਦ ਜ਼ਿੰਦਗੀ ਲਈ ਬਲੱਡ ਪ੍ਰੈਸ਼ਰ ਦਾ ਪੱਧਰ ਸਾਧਾਰਨ ਹੋਣਾ ਬਹੁਤ ਜ਼ਰੂਰੀ ਹੈ। ਬਲੱਡ ਪ੍ਰੈਸ਼ਰ ਨੂੰ ਕਾਬੂ ’ਚ ਰੱਖਣ ਲਈ ਬਹੁਤ ਸਾਰੇ ਲੋਕ ਆਪਣੇ ਖਾਣ-ਪੀਣ ਦੀਆਂ ਚੀਜ਼ਾਂ ’ਤੇ ਧਿਆਨ ਵੀ ਨਹੀਂ ਦਿੰਦੇ, ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
 
ਹਾਈ ਬਲੱਡ ਪ੍ਰੈਸ਼ਰ 'ਤੇ ਕਰੋ ਇਹ ਕੰਮ 
ਨਿੰਬੂ ਪਾਣੀ 
ਹਾਈ ਬਲੱਡ ਪ੍ਰੈਸ਼ਰ ਹੋਣ 'ਤੇ ਨਿੰਬੂ ਪਾਣੀ ਕਾਫ਼ੀ ਫ਼ਾਇਦੇਮੰਦ ਹੈ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਹ ਸਵੇਰੇ ਖਾਲੀ ਢਿੱਡ 1 ਗਲਾਸ ਕੋਸੇ ਪਾਣੀ 'ਚ ਅੱਧਾ ਨਿੰਬੂ ਨਿਚੋੜ ਕੇ ਪੀਓ। ਇਸ ਤੋਂ ਇਲਾਵਾ ਦੁਪਹਿਰ ਦੇ ਖਾਣੇ ਤੋਂ ਬਾਅਦ ਵੀ 1 ਗਲਾਸ ਨਿੰਬੂ ਪਾਣੀ ਪੀ ਲੈਣ।

ਲਸਣ
ਲਸਣ 'ਚ ਨਾਈਟ੍ਰਿਕ-ਆਕਸਾਈਡ ਅਤੇ ਹਾਈਡ੍ਰੋਜਨ-ਸਲਫਾਈਡ ਨੂੰ ਵਧਾ ਕੇ ਬਲੱਡ ਵੇਸੈਲਸ ਕਰਨ 'ਚ ਮਦਦ ਕਰਦਾ ਹੈ। ਇਹ ਬਲੱਡ 'ਚ ਥੱਕਾ ਨਹੀਂ ਜੰਮਣ ਦਿੰਦਾ ਹੈ ਅਤੇ ਕੋਲੈਸਟਰੋਲ ਨੂੰ ਵੀ ਕੰਟਰੋਲ 'ਚ ਰੱਖਦਾ ਹੈ।

ਕੇਲੇ
ਕੇਲੇ 'ਚ ਪੋਟਾਸ਼ੀਅਮ ਦੀ ਕਾਫੀ ਮਾਤਰਾ ਮੌਜੂਦ ਹੁੰਦੀ ਹੈ, ਜੋ ਸਰੀਰ 'ਚ ਸੋਡੀਅਮ ਦੇ ਪ੍ਰਭਾਵ ਨੂੰ ਘੱਟ ਕਰਦਾ ਹੈ ਅਤੇ ਨਾਲ ਹੀ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ 'ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਵੇ, ਉਨ੍ਹਾਂ ਨੂੰ ਰੋਜ਼ਾਨਾ 1 ਜਾਂ 2 ਕੇਲੇ ਖਾਣੇ ਚਾਹੀਦੇ ਹਨ।

ਨਾਰੀਅਲ ਪਾਣੀ
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਨਾਰੀਅਲ ਪਾਣੀ ਕਾਫ਼ੀ ਫ਼ਾਇਦੇਮੰਦ ਹੈ। ਇਹ ਸਿਸਟੋਲਿਕ ਦਬਾਅ ਨੂੰ ਘੱਟ ਕਰਦਾ ਹੈ। ਇਸ ਲਈ ਦਿਨ 'ਚ 1 ਵਾਰ ਨਾਰੀਅਲ ਪਾਣੀ ਜ਼ਰੂਰ ਪੀਓ। ਖਾਲੀ ਢਿੱਡ ਨਾਰੀਅਲ ਪਾਣੀ ਪੀਣ ਨਾਲ ਇਸ ਦਾ ਜ਼ਿਆਦਾ ਫ਼ਾਇਦਾ ਹੁੰਦਾ ਹੈ।

ਲੋਅ ਬਲੱਡ ਪ੍ਰੈਸ਼ਰ ਹੋਣ 'ਤੇ ਕਰੋ ਇਹ ਕੰਮ
 
ਸ਼ਕਰਕੰਦੀ
ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ 'ਤੇ ਸ਼ੱਕਰਕੰਦੀ ਬਹੁਤ ਹੀ ਵਧੀਆ ਉਪਾਅ ਹੈ। ਇਸ ਲਈ ਦਿਨ 'ਚ 2 ਵਾਰ ਇਕ ਕੱਪ ਸ਼ੱਕਰਕੰਦੀ ਦਾ ਜੂਸ ਪੀਓ, ਜਿਸ ਨਾਲ ਤੁਹਾਨੂੰ ਬਹੁਤ ਫ਼ਾਇਦਾ ਹੋਵੇਗਾ।
 
ਤੁਲਸੀ
ਜਿਨ੍ਹਾਂ ਲੋਕਾਂ ਨੂੰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਰਹਿੰਦੀ ਹੈ, ਉਹ 10-15 ਤੁਲਸੀ ਦੇ ਪੱਤੇ ਲੈ ਕੇ ਉਸ ਨੂੰ ਪੀਸ ਕੇ ਉਸ ਦਾ ਰਸ ਕੱਢ ਲਓ। ਫਿਰ ਇਸ ਨੂੰ 1 ਚਮਚ ਸ਼ਹਿਦ ਨਾਲ ਖਾਲੀ ਢਿੱਡ ਖਾਓ।
 
ਬਾਦਾਮ
ਰਾਤ ਨੂੰ 7 ਬਾਦਾਮ ਭਿਓਂ ਕੇ ਰੱਖ ਦਿਓ। ਸਵੇਰੇ ਇਸ ਦੇ ਛਿਲਕੇ ਉਤਾਰ ਕੇ ਪੀਸ ਲਓ ਅਤੇ ਥੋੜ੍ਹੀ ਦੇਰ ਦੁੱਧ 'ਚ ਉਬਾਲ ਲਓ। ਫਿਰ ਇਸ ਨੂੰ ਕੋਸਾ ਕਰਕੇ ਪੀਓ।

ਕੌਫੀ
ਇਸ 'ਚ ਕੈਫੀਨ ਕਾਫ਼ੀ ਮਾਤਰਾ 'ਚ ਹੁੰਦਾ ਹੈ, ਜੋ ਲੋਅ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ 'ਚ ਮਦਦ ਕਰਦਾ ਹੈ। ਇਹ ਲੋਅ ਬਲੱਡ ਪ੍ਰੈਸ਼ਰ ਨੂੰ ਬਹੁਤ ਤੇਜ਼ੀ ਨਾਲ ਵਧਾ ਦਿੰਦਾ ਹੈ। ਹਾਈ ਬਲੱਡ ਪ੍ਰੈਸ਼ਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

Get the latest update about blood pressure, check out more about problem

Like us on Facebook or follow us on Twitter for more updates.