ਡਾਕ ਵਿਭਾਗ ’ਚ ਨਿਕਲੀ ਡਰਾਈਵਰਾਂ ਲਈ ਭਰਤੀ, 10ਵੀਂ ਪਾਸ ਕਰੋ ਅਪਲਾਈ

ਭਾਰਤੀ ਡਾਕ ਵਿਭਾਗ ਮੁੰਬਈ ਨੇ ਸਟਾਫ਼ ਕਾਰ ਡਰਾਈਵਰ ਦੇ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ...

ਭਾਰਤੀ ਡਾਕ ਵਿਭਾਗ ਮੁੰਬਈ ਨੇ ਸਟਾਫ਼ ਕਾਰ ਡਰਾਈਵਰ ਦੇ ਅਹੁਦਿਆਂ ’ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਨ੍ਹਾਂ ਅਹੁਦਿਆਂ ’ਤੇ 10ਵੀਂ ਪਾਸ ਉਮੀਦਵਾਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ। ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://indiapost.gov.in ’ਤੇ ਜਾ ਕੇ ਆਪਲਾਈ ਕਰ ਸਕਦੇ ਹਨ।

ਜ਼ਰੂਰੀ ਤਾਰੀਖ਼
ਯੋਗ ਅਤੇ ਚਾਹਵਾਨ ਉਮੀਦਵਾਰ 10 ਮਾਰਚ 2021 ਤੱਕ ਅਪਲਾਈ ਕਰ ਸਕਦੇ ਹਨ।

ਕੁੱਲ 12 ਅਹੁਦੇ
ਨੋਟੀਫਿਕੇਸ਼ਨ ਮੁਤਾਬਕ ਸਟਾਫ ਕਾਰ ਡਰਾਈਵਰ ਦੇ 12 ਅਹੁਦਿਆਂ ’ਤੇ ਭਰਤੀ ਕੀਤੀ ਜਾਵੇਗੀ।

ਵਿੱਦਿਅਕ ਯੋਗਾ
ਸਟਾਫ ਕਾਰ ਡਰਾਈਵਰ ਦੇ ਅਹੁਦਿਆਂ ’ਤੇ ਅਪਲਾਈ ਕਰਨ ਵਾਲੇ ਉਮੀਦਵਾਰ ਕੋਲ 10ਵੀਂ ਪਾਸ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਡਰਾਈਵਿੰਗ ਲਾਈਸੈਂਸ ਵੀ ਹੋਣਾ ਚਾਹੀਦਾ ਹੈ।

ਉਮਰ ਹੱਦ
ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 27 ਸਾਲ ਨਿਰਧਾਰਤ ਕੀਤੀ ਗਈ ਹੈ।

ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਡਰਾਈਵਿੰਗ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਨੌਕਰੀ ਨਾਲ ਸਬੰਧਤ ਜਾਣਕਾਰੀ ਲਈ ਇਸ ਲਿੰਕ ’ਤੇ  http://https://www.indiapost.gov.in/VAS/Pages/Recruitment/IP_MMS_01152021.pdf ਕਲਿੱਕ ਕਰਕੇ ਨੋਟੀਫਿਕੇਸ਼ਨ ਵੇਖ ਸਕਦੇ ਹੋ।

ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ 19,900 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਅਧਿਕਾਰਤ ਵੈਬਸਾਈਟ http://indiapost.gov.in ’ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

Get the latest update about Postal Department, check out more about Drivers, Apply, Recruitment & 10th Pass

Like us on Facebook or follow us on Twitter for more updates.