72 ਘੰਟਿਆਂ 'ਚ ਸੋਸ਼ਲ ਮੀਡੀਆ ਤੋਂ ਖੁਦ ਹਟਾ ਦਿਓ ਇਤਰਾਜ਼ਯੋਗ ਸਮੱਗਰੀ, ਨਹੀਂ ਤਾਂ ਹੋਵੇਗੀ FIR

ਮਾਨ ਸਰਕਾਰ ਵੱਲੋਂ ਸੂਬੇ ਵਿੱਚ ਗੰਨਕਲਚਰ ਨੂੰ ਖਤਮ ਕਰਨ ਅਤੇ ਅਮਨ-ਕਾਨੂੰਨ ਨੂੰ ਬਰਕਰਾਰ...

ਚੰਡੀਗੜ੍ਹ- ਮਾਨ ਸਰਕਾਰ ਵੱਲੋਂ ਸੂਬੇ ਵਿੱਚ ਗੰਨਕਲਚਰ ਨੂੰ ਖਤਮ ਕਰਨ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਸਖ਼ਤ ਕਦਮ ਚੁੱਕੇ ਹਨ।  ਪੰਜਾਬ ਪੁਲਿਸ ਨੇ ਖੁਦ ਲੋਕਾਂ ਨੂੰ ਅਗਲੇ 72 ਘੰਟਿਆਂ ਅੰਦਰ ਸੋਸ਼ਲ ਮੀਡੀਆ ਤੋਂ ਇਤਰਾਜ਼ਯੋਗ ਸਮੱਗਰੀ ਹਟਾਉਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਲੋਕਾਂ ਵਿਰੁੱਧ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਟਵਿਟ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਲੈ ਕੇ  ਹੁਕਮ ਦਿੱਤੇ ਹਨ ਕਿ 72 ਘੰਟਿਆਂ ਤੱਕ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਹਟਾਇਆ ਜਾਏ। ਇਸ ਤੋਂ ਬਾਅਦ ਜਿਸ ਵਿਅਕਤੀ ਨੇ ਹਥਿਆਰਾਂ ਨਾਲ ਸੰਬੰਧਿਤ ਸਮੱਗਰੀ ਨੂੰ ਨਹੀਂ ਹਟਾਇਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ।

ਡੀਜੀਪੀ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ 'ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ 'ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ।

Get the latest update about remove objectionable content, check out more about punjab dgp, weapons & social media

Like us on Facebook or follow us on Twitter for more updates.